ਹਾਲ ਹੀ ‘ਚ ਪੰਜਾਬ ਦੇ ਨਾਮੀ ਗਾਇਕ ਸਿੰਗਾ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ ਜਿਸ ਨੇ ਉਨ੍ਹਾਂ ਦੀਆਂ ਮੁਸੀਬਤਾਂ ਵਧਾ ਦਿੱਤੀਆ ਹਨ। ਗੀਤ ਵਿੱਚ ਲੱਚਰ ਤੇ ਇਤਰਾਜ਼ ਯੋਗ ਸ਼ਬਦਾਂ ਦੀ ਵਰਤੋਂ ਕਰਨ ਦੇ ਕਥਿਤ ਦੋਸ਼ ਵਿਚ ਥਾਣਾ ਸਿਟੀ ਪੁਲਿਸ ਨੇ ਗਾਇਕ ਸਿੰਗਾ, ਪ੍ਰੋਡਿਊਸਰ ਬਿਗ ਕੇ ਸਿੰਘ, ਡਾਇਰੈਕਟਰ ਅਮਨਦੀਪ ਸਿੰਘ, ਵਿਰਨ ਵਰਮਾ ਤੇ ਜਤਿਨ ਅਰੋੜਾ ਵਿਰੁੱਧ ਧਾਰਾ 294-120ਬੀ IPC ਤਹਿਤ ਕੇਸ ਦਰਜ ਕੀਤਾ ਹੈ। ਭੀਮ ਰਾਓ ਯੁਵਾ ਫੋਰਸ ਦੇ ਪ੍ਰਧਾਨ ਅਮਨਦੀਪ ਸਹੋਤਾ ਵਾਸੀ ਮੁਹੱਲਾ ਸ਼ਹਿਰੀਆਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬੀ ਗਾਇਕ ਆਪਣੇ ਗੀਤਾਂ ’ਚ ਹਥਿਆਰਾਂ ਦਾ ਪ੍ਰਚਾਰ ਕਰ ਕੇ ਪੰਜਾਬ ਦੀ ਜਵਾਨੀ ਨੂੰ ਗ਼ਲਤ ਰਸਤੇ ’ਤੇ ਲੈ ਕੇ ਜਾਣ ਲਈ ਉਕਸਾ ਰਿਹਾ ਹੈ।