ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਉਹਦੇ ਸਾਥੀਆਂ ਦਾ ਮਾਮਲਾ ਇੱਕ ਵਾਰ ਫਿਰ ਮੁੜ ਤੋਂ HC ਵਿੱਚ ਪਹੁੰਚ ਗਿਆ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ, ਗੁਰਮੀਤ ਬੁੱਕਣਵਾਲਾ, ਕੁਲਵੰਤ ਰਾਉਕੇ, ਭਗਵੰਤ ਉਰਫ ਬਾਜੇਕੇ ਅਤੇ ਬਸੰਤ ਸਿੰਘ ਦੀ ਪਟੀਸ਼ਨ ‘ਤੇ ਸਵਾਲ ਖੜ੍ਹੇ ਕੀਤੇ ਹਨ। ਹਾਈਕੋਰਟ ਨੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਜਦੋਂ FIR ਦਰਜ ਕਰਨ ਤੋਂ ਬਾਅਦ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤਾਂ ਇਸ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਣ ਵਾਲੀ ਪਟੀਸ਼ਨ ਨੂੰ ਕਿਵੇਂ ਜਾਇਜ਼ ਮੰਨਿਆ ਜਾ ਸਕਦਾ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦਾ ਤਰਕ ਹੈ ਕਿ ਉਹ ਇਸ ਕੇਸ ਵਿੱਚ ਸ਼ਾਮਲ ਨਹੀਂ ਸੀ। ਅਜਿਹੇ ‘ਚ ਪੁਲਿਸ ਦੁਆਰਾ ਕੀਤੀ ਜਾ ਰਹੀ ਕਾਰਵਾਈ ਅਤੇ ਪਟੀਸ਼ਨਕਰਤਾਵਾਂ ਨੂੰ ਗ੍ਰਿਫਤਾਰ ਕਰਨਾ ਗਲਤ ਹੈ। ਆਪਣੀ ਪਟੀਸ਼ਨ ਵਿੱਚ ਉਹਨਾਂ ਨੇ ਆਪਣੇ ਖ਼ਿਲਾਫ਼ ਚੱਲ ਰਹੀ ਕਾਰਵਾਈ ਨੂੰ ਰੱਦ ਕਰਨ ਅਤੇ ਪਟੀਸ਼ਨਰਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਹੁਣ ਹਾਈਕੋਰਟ ਨੇ ਇਸ ਪਟੀਸ਼ਨ ਦੀ ਸੱਚਾਈ ‘ਤੇ ਸਵਾਲ ਖੜ੍ਹੇ ਕੀਤੇ ਹਨ। ਅਦਾਲਤ ਨੇ ਕਿਹਾ ਕਿ ਇਸ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਗ੍ਰਿਫਤਾਰੀ ਗੈਰ-ਕਾਨੂੰਨੀ ਹੈ, ਜਦਕਿ ਐੱਫ.ਆਈ.ਆਰ ਦਰਜ ਕੀਤੀ ਗਈ ਹੈ, ਫਿਰ ਇਸ ਪਟੀਸ਼ਨ ਨੂੰ ਕਿਵੇਂ ਜਾਇਜ਼ ਮੰਨਿਆ ਜਾ ਸਕਦਾ ਹੈ।
23 ਅਪ੍ਰੈਲ 2023 ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਹਿਰਾਸਤ ਵਿੱਚ ਲਿਆ। ਚਰਚਾ ਸੀ ਕਿ ਅੰਮ੍ਰਿਤਪਾਲ ਸਿੰਘ ਨੇ ਪਿੰਡ ਰੋਡੇ ਦੇ ਇੱਕ ਗੁਰਦੁਆਰੇ ਵਿੱਚ ਆਤਮ ਸਮਰਪਣ ਕੀਤਾ ਹੈ। ਗ੍ਰਿਫਤਾਰੀ ਤੋਂ ਪਹਿਲਾਂ ਪਿੰਡ ਰੋਡੇ ਵਿੱਚ ਬੋਲਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ, “ਇਹ ਜਰਨੈਲ ਸਿੰਘ ਭਿੰਡਰਾਂਵਾਲਾ ਦਾ ਜਨਮ ਸਥਾਨ ਹੈ। ਅਸੀਂ ਉਸ ਥਾਂ ‘ਤੇ ਆਪਣੇ ਕੰਮ ਦਾ ਵਿਸਥਾਰ ਕਰ ਰਹੇ ਹਾਂ ਅਤੇ ਅਸੀਂ ਇੱਕ ਮੋੜ ‘ਤੇ ਖੜ੍ਹੇ ਹਾਂ। ਪਿਛਲੇ ਇੱਕ ਮਹੀਨੇ ਤੋਂ ਜੋ ਹੋ ਰਿਹਾ ਹੈ, ਸਭ ਨੇ ਦੇਖਿਆ ਹੈ।