15 ਅਗਸਤ 1947 ਇੱਕ ਅਜਿਹਾ ਦਿਨ ਜੋ ਕਿ ਹਰ ਭਾਰਤਵਾਸੀ ਲਈ ਬਹੁਤ ਹੀ ਮਹੱਤਵਪੂਰਨ ਹੈ। ਇਸ ਦਿਨ ਹਰ ਭਾਰਤ ਵਾਸੀ ਨੂੰ ਨਵਾਂ ਜੀਵਨ ਮਿਲਿਆ ਸੀ। ਹੁਣ 2023 ‘ਚ ਭਾਰਤ ਦੀ ਆਜ਼ਾਦੀ ਦੇ 77 ਸਾਲ ਪੂਰੇ ਹੋਣ ਜਾ ਰਹੇ ਹਨ। ਇਸਲਈ ਇਸ ਮੌਕੇ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਾਲ 13 ਤੋਂ 15 ਅਗਸਤ ਤੱਕ ਚੱਲਣ ਵਾਲੇ ‘ਹਰ ਘਰ ਤਿਰੰਗਾ ਮੁਹਿੰਮ’ ‘ਚ ਹਿੱਸਾ ਜਰੂਰ ਲੈਣ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤੀ ਝੰਡਾ ਆਜ਼ਾਦੀ ਅਤੇ ਰਾਸ਼ਟਰੀ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਰ ਘਰ ਤਿਰੰਗਾ’ ਵੈੱਬਸਾਈਟ ’ਤੇ ਤਿਰੰਗੇ ਨਾਲ ਆਪਣੀਆਂ ਤਸਵੀਰਾਂ ਅਪਲੋਡ ਕਰਨ। ਇਸਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਤਿਰੰਗੇ ਨਾਲ ਹਰ ਭਾਰਤੀ ਦਾ ਭਾਵਨਾਤਮਕ ਸਬੰਧ ਹੈ ਅਤੇ ਇਹ ਸਾਨੂੰ ਰਾਸ਼ਟਰੀ ਤਰੱਕੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ। ਮੈਂ ਤੁਹਾਨੂੰ ਸਾਰਿਆਂ ਨੂੰ 13 ਤੋਂ 15 ਅਗਸਤ ਤੱਕ ਚੱਲ ਰਹੇ ਹਰ ਘਰ ਤਿਰੰਗਾ ਅਭਿਆਨ ਵਿੱਚ ਹਿੱਸਾ ਲੈਣ ਦੀ ਅਪੀਲ ਕਰਨਾ ਚਾਹੁੰਦਾ ਹਾਂ।
ਦੱਸ ਦੇਈਏ ਕਿ ਦਿੱਲੀ ਵਿਖੇ ਲਾਲ ਕਿਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸੁਤੰਤਰਤਾ ਦਿਵਸ ਝੰਡਾ ਲਹਿਰਾਉਣ ‘ਚ ਪੂਰੇ ਭਾਰਤ ਤੋਂ ਲਗਭਗ 1,800 ਵਿਸ਼ੇਸ਼ ਮਹਿਮਾਨ ਸ਼ਿਰਕਤ ਕਰਨਗੇ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਬੀਤੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ‘ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ, ਵਾਈਬ੍ਰੈਂਟ ਵਿਲੇਜ ਸਰਪੰਚ, ਅਧਿਆਪਕ, ਨਰਸ, ਅਤੇ ਕਿਸਾਨ ਸਭ ਨੇ ਨਵੀਂ ਦਿੱਲੀ ਵਿੱਚ ਸੈਂਟਰਲ ਵਿਸਟਾ ਪ੍ਰੋਜੈਕਟ ਨਿਰਮਾਣ ਵਿੱਚ ਮਦਦ ਕੀਤੀ ਹੈ