ਪੰਜਾਬ ਦੀਆਂ ਜੇਲ੍ਹਾਂ ਅਕਸਰ ਹੀ ਸੁਰਖੀਆਂ ਦੇ ਵਿੱਚ ਬਣੀਆਂ ਰਹਿੰਦੀਆਂ ਹਨ। ਹਾਲ ਹੀ ‘ਚ ਹੁਣ ਨਵਾਂ ਮਾਮਲਾ ਅੰਮ੍ਰਿਤਸਰ ਕੇਂਦਰੀ ਜੇਲ੍ਹ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇੱਥੇ ਬੰਦ ਹਵਾਲਾਤੀ ਦੇ ਦੋ ਗੁੱਟ ਆਪਸ ਵਿੱਚ ਭਿੜ ਗਏ ਜਿਸਦੇ ਚੱਲਦੇ ਤਿੰਨ ਹਵਾਲਾਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਸਦੇ ਚੱਲਦੇ ਉਹਨਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ ।
ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਇਹਨਾਂ ਹਵਾਲਾਤੀਆਂ ਨੂੰ ਕਿਹੜੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਕੀਤਾ ਸੀ ਇਸ ਬਾਰੇ ਤਾਂ ਸੀਨੀਅਰ ਅਧਿਕਾਰੀ ਹੀ ਜਾਣਕਾਰੀ ਦੇ ਸਕਦੇ ਹਨ। ਜਿਕਰਯੋਗ ਹੈ ਕਿ ਪਿਛਲੇ ਕੁਝ ਮਹੀਨੇ ਪਹਿਲਾਂ ਜਿਲ੍ਹਾ ਤਰਨ ਤਾਰਨ ਦੀ ਗੋਇੰਦਵਾਲ ਜੇਲ੍ਹ ਦੇ ਵਿੱਚ ਵੀ ਮੂਸੇਵਾਲਾ ਕਤਲ ਮਾਮਲੇ ਵਿੱਚ ਗ੍ਰਿਫਤਾਰ ਬਦਮਾਸ਼ਾਂ ਦਾ ਵੀ ਆਪਸ ਵਿੱਚ ਤਕਰਾਰ ਹੋਈ ਸੀ। ਇਸ ਦੌਰਾਨ ਇਕ ਵਾਰ ਮੁੜ ਤੋਂ ਜੇਲ੍ਹ ਦੇ ਵਿੱਚ ਹਵਾਲਾਤੀਆਂ ਦਾ ਇਸ ਤਰੀਕੇ ਨਾਲ ਲੜਨਾ ਜੇਲ੍ਹ ਪ੍ਰਸ਼ਾਸਨ ਦੇ ਉੱਪਰ ਸਵਾਲ ਖੜੇ ਕਰਦਾ ਹੈ।