ਚੰਦਰਯਾਨ-3 ਮਿਸ਼ਨ ਦਾ ਲੈਂਡਰ ਮਾਡਿਊਲ ਚੰਦਰਮਾ ਦੀ ਸਤ੍ਹਾ ਤੋਂ ਸਿਰਫ਼ 25 ਤੋਂ 150 ਕਿਲੋਮੀਟਰ ਦੀ ਦੂਰੀ ‘ਤੇ ਚੱਕਰ ਲਗਾ ਰਿਹਾ ਹੈ। ਦੁਨੀਆ ਭਰ ਦੀਆਂ ਨਜ਼ਰਾਂ ਭਾਰਤ ਦੇ ਚੰਦਰਯਾਨ-3 ਦੇ ਚੰਦਰਮਾ ‘ਤੇ ਉਤਰਨ ‘ਤੇ ਟਿਕੀਆਂ ਹੋਈਆਂ ਹਨ। ਇਸ ਦੌਰਾਨ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸਰੋ ਦਾ ਕਹਿਣਾ ਹੈ ਕਿ ਜੇਕਰ ਕੰਡੀਸ਼ਨ ਠੀਕ ਨਹੀਂ ਰਹੀ ਤਾਂ 23 ਦੀ ਬਜਾਏ 27 ਅਗਸਤ ਨੂੰ ਪੁਲਾੜ ਯਾਨ ਚੰਦਰਮਾ ‘ਤੇ ਉਤਰੇਗਾ।
ਇਸ ਤੋਂ ਪਹਿਲਾਂ ਅੱਜ ਇਸਰੋ ਨੇ ਚੰਦਰਯਾਨ-3 ਦੁਆਰਾ ਲਏ ਗਏ ਚੰਦਰਮਾ ਦੇ ਦੂਰ ਵਾਲੇ ਪਾਸੇ ਦੀਆਂ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਕਾਮਯਾਬੀ ਨਾਲ ਭਾਰਤ ਅਮਰੀਕਾ, ਰੂਸ ਅਤੇ ਚੀਨ ਤੋਂ ਬਾਅਦ ਇਹ ਉਪਲਬਧੀ ਹਾਸਲ ਕਰਨ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣ ਜਾਵੇਗਾ ਪਰ ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਰਨ ਵਾਲਾ ਭਾਰਤ ਦੁਨੀਆ ਦਾ ਇਕਲੌਤਾ ਦੇਸ਼ ਹੋਵੇਗਾ। ਚੰਦਰਯਾਨ-3 ਮਿਸ਼ਨ ਦੇ ਤਿੰਨ ਮੁੱਖ ਉਦੇਸ਼ ਹਨ, ਜਿਨ੍ਹਾਂ ਵਿੱਚ ਚੰਦਰਮਾ ਦੀ ਸਤ੍ਹਾ ‘ਤੇ ਸੁਰੱਖਿਅਤ ਅਤੇ ਨਰਮ ਲੈਂਡਿੰਗ ਕਰਨਾ, ਚੰਦਰਮਾ ‘ਤੇ ਰੋਵਰ ਦਾ ਚੱਕਰ ਲਗਾਉਣਾ ਸ਼ਾਮਲ ਹਨ।