ਪੰਜਾਬ ਦੇ ਵਿੱਚ ਵਾਰਦਾਤਾਂ ਦੇ ਨਾਲ-ਨਾਲ ਨਸ਼ਿਆਂ ਦਾ ਸਿਲਸਲਾ ਲਗਾਤਾਰ ਜਾਰੀ ਹੈ। ਹਰ ਰੋਜ਼ ਨਸ਼ੇ ਕਾਰਣ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਦੀ ਖਬਰ ਸੁਣਨ ਨੂੰ ਮਿਲਦੀ ਹੈ, ਕੀਤੇ ਇਹ ਸੁਣਨ ਨੂੰ ਮਿਲਦਾ ਹੈ ਕਿ ਅੱਜ ਪੁਲੀਸ ਨੇ ਇਨ੍ਹਾਂ ਨਸ਼ਾ ਬਰਾਮਦ ਕੀਤਾ ਇੱਥੋਂ ਕੀਤਾ। ਹੁਣ ਇਹ ਗੱਲ ਤਾਂ ਸਾਫ ਹੈ ਕਿ ਪੰਜਾਬ ਦੀ ਜਵਾਨੀ ਤਾਂ ਨਸ਼ਿਆਂ ਦੇ ਹੱਥ ਚੜ੍ਹ ਗਈ ਹੈ। ਜਿੱਥੇ ਸੂਬਾ ਸਰਕਾਰ ਲਗਾਤਾਰ ਇਹ ਦਾਅਵੇ ਕਰ ਰਹੀ ਹੈ ਕਿ ਪੰਜਾਬ ਵਿੱਚ ਵਾਰਦਾਤਾਂ ਦੇ ਨਾਲ-ਨਾਲ ਨਸ਼ਿਆਂ ਨੂੰ ਵੀ ਠੱਲ ਪਾਈ ਜਾ ਰਹੀ ਹੈ। ਪਰ ਹਕੀਕਤ ਤਾਂ ਕੁਝ ਹੋਰ ਹੀ ਬਿਆਨ ਕਰ ਰਹੀ ਹੈ।
ਸੂਬੇ ‘ਚ ਨਸ਼ੇ ਦਾ ਕਾਲਾ ਕਾਰੋਬਾਰ ਦਿਨੋ ਦਿਨ ਵਧਦਾ ਜਾਂ ਰਿਹਾ ਹੈ ਅਤੇ ਲਗਾਤਾਰ ਇੱਕ ਤੋਂ ਬਾਅਦ ਇਕ ਮੌਤਾਂ ਹੋ ਰਹੀਆਂ ਹਨ। ਹਰ ਰੋਜ ਹੀ ਸਰਹੱਦੀ ਇਲਾਕਿਆਂ ਵਿੱਚ ਤਸਕਰੀ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ। ਇਸੇ ਦੇ ਚਲਦੇ ਵੱਡੀ ਸਫਲਤਾ ਹਾਸਿਲ ਕਰਦਿਆਂ ਪੰਜਾਬ ਪੁਲਿਸ ਦੀ ਇੱਕ ਸਪੈਸ਼ਲ ਟਾਸਕ ਫੋਰਸ ਯੂਨਿਟ ਨੇ ਬੀਤੀ 23 ਅਗਸਤ ਨੂੰ ਅੰਮ੍ਰਿਤਸਰ ਵਿੱਚ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ।
ਜਾਣਕਾਰੀ ਮੁਤਾਬਿਕ ਤਸਕਰਾਂ ਕੋਲੋਂ ਕੁੱਲ 41 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਛਾਪੇਮਾਰੀ ਦੇ ਵੇਰਵੇ ਸਾਂਝੇ ਕਰਦੇ ਹੋਏ, ਐਸਟੀਐਫ ਦੇ AIG , ਮੁਖਤਿਆਰ ਰਾਏ ਨੇ ਕਿਹਾ, “ਅਸੀਂ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 41 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦੇਈਏ ਕੇ ਇਸ ਬਰਾਮਦ ਕੀਤੀ ਗਈ ਹੈਰੋਇਨ ਦੀ ਨਦੀ ਦੇ ਰਸਤੇ ਰਾਹੀਂ ਤਸਕਰੀ ਕੀਤੀ ਗਈ ਸੀ।
ਜੇਕਰ ਪੁਲੀਸ ਨਸ਼ੇ ਨੂੰ ਠੱਲ ਪਾਉਣ ਲਈ ਇਸ ਤਰਾਂ ਹੀ ਸਪੈਸ਼ਲ ਟਾਸਕ ਫੋਰਸ ਦਾ ਗਠਨ ਕਰਦੀ ਰਹੇਗੀ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰ ਦਿੱਤਾ ਜਾਵੇਗਾ।