ਹਾਲ ਹੀ ‘ਚ ਪੰਜਾਬ ਪੁਲੀਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਦਰਅਸਲ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮੋਹਾਲੀ ਪੁਲਿਸ ਦੀ ਮਦਦ ਨਾਲ ਪਾਕਿਸਤਾਨ ਖੁਫੀਆ ਏਜੰਸੀ ISI ਦੁਆਰਾ ਸਮਰਥਿਤ ਗਰੋਹ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਗਰੋਹ ਖਾਲਿਸਤਾਨੀ ਹਰਵਿੰਦਰ ਸਿੰਘ ਰਿੰਦਾ ਗਰੁੱਪ ਨਾਲ ਜੁੜਿਆ ਹੋਇਆ ਹੈ ਜੋ ਪਾਕਿਸਤਾਨ ਭੱਜ ਗਿਆ ਸੀ।
ਪੰਜਾਬ ਦੇ DGP ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਰਿੰਦਾ ਗੈਂਗ ਨਾਲ ਜੁੜੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਨੇ ਅਪ੍ਰੈਲ 2023 ‘ਚ ਪਟਿਆਲਾ ‘ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ, ਉਦੋਂ ਤੋਂ ਇਹ ਗਰੋਹ ਫਰਾਰ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਜੇ ਵੀ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਟਾਰਗੇਟ ਕਿਲਿੰਗ ਸਨ।
ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ ਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਦਾ ਅੰਦਾਜ਼ਾ ਹੈ ਕਿ ਮੁਲਜ਼ਮ ਆਉਣ ਵਾਲੇ ਦਿਨਾਂ ਵਿੱਚ ਇਹ ਹੋਰ ਟਾਰਗੇਟ ਕਿਲਿੰਗ ਕਰਨ ਵਾਲੇ ਸਨ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
ਜਾਣਕਾਰੀ ਮੁਤਾਬਿਕ 24 ਅਪ੍ਰੈਲ ਦੀ ਰਾਤ ਨੂੰ ਮੁਲਜ਼ਮਾਂ ਨੇ ਬੱਸ ਸਟੈਂਡ ਨੇੜੇ ਦੋ ਦੋਸਤਾਂ ਨਕੁਲ ਤੇ ਅਨਿਲ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇੱਕ ਹਫਤੇ ਦੇ ਅੰਦਰ ਹੀ ਪੁਲਿਸ ਨੇ ਇਸ ਗਰੋਹ ਨਾਲ ਜੁੜੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ ਤੇ ਇੱਕ ਕਾਰ ਵੀ ਜ਼ਬਤ ਕੀਤੀ ਸੀ। ਪੁਲਿਸ ਨੂੰ ਹੋਰ ਮੁਲਜ਼ਮਾਂ ਬਾਰੇ ਵੀ ਪਤਾ ਲੱਗਾ ਤੇ ਪੁਲਿਸ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ 6 ਹੋਰ ਮੁਲਜ਼ਮਾਂ ਬਾਰੇ ਜਾਣਕਾਰੀ ਮਿਲੀ, ਜਿਨ੍ਹਾਂ ਨੂੰ ਹੁਣ ਗ੍ਰਿਫ਼ਤਾਰ ਕੀਤਾ ਗਿਆ ਹੈ ਕਿ ਇਹ ਮੁਲਜ਼ਮ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਤੋਂ ਬਾਅਦ ਪੁਲਿਸ ਨੇ ਜਾਲ ਵਿਛਾ ਕੇ 6 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਫੜਨ ਵਿੱਚ ਸਫਲਤਾ ਹਾਸਲ ਕੀਤੀ।