ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹਰਜੋਤ ਬੈਂਸ ਨੇ ਅਹਿਮ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਸਦੇ ਨਾਲ ਹੀ ਹਰਜੋਤ ਸਿੰਘ ਬੈਂਸ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਦੀ ਸੁਰੱਖਿਆ ਉਨ੍ਹਾਂ ਦੀ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡਾਂ ਅਤੇ ਚੌਕੀਦਾਰ ਸਣੇ ਸੈਨੀਟੇਸ਼ਨ ਅਤੇ ਸਫ਼ਾਈ ਕਰਮਚਾਰੀਆਂ ਦੀ ਭਰਤੀ ਲਈ 123 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਬਜਟ ਦੇ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਤਰਜ਼ ‘ਤੇ “ਕੈਂਪਸ ਮੈਨੇਜਰਾਂ” ਦੀ ਭਰਤੀ ਲਈ ਵੀ ਫੰਡ ਸ਼ਾਮਲ ਕੀਤੀ ਗਈ ਸੀ। ਇਸ ਬਾਰੇ ਐਲਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਇਸ ਸਾਲ ਦੇ ਸ਼ੁਰੂਆਤ ‘ਚ ਪੰਜਾਬ ਦੇ ਬਜਟ ਨੂੰ ਪੇਸ਼ ਕਰਦੇ ਹੋਏ ਆਪਣੇ ਭਾਸ਼ਣ ਵਿੱਚ ਕੀਤਾ ਗਿਆ ਸੀ।