ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। CM ਮਾਨ ਨੇ ਲਾਇਵ ਹੋ ਕੇ ਕਿਹਾ ਕਿ, “741 ਪਟਵਾਰੀ ਜੋ ਕਿ ਸਿਖਲਾਈ ਲੈ ਰਹੇ ਹਨ ਉਹਨਾਂ ਨੂੰ ਜਲਦ ਹੀ ਫੀਲਡ ਵਿੱਚ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਉਹਨਾਂ ਨੇ ਕਿਹਾ ਕਿ 710 ਅਜਿਹੀਆਂ ਅਸਾਮੀਆਂ ਹਨ ਜਿਨ੍ਹਾਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ ਹਨ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਕੁਝ ਕਾਗਜ਼ੀ ਕਾਰਵਾਈ ਚੱਲ ਰਹੀ ਹੈ, ਮੈਂ ਗ੍ਰਹਿ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਇਨ੍ਹਾਂ ਦੀ ਕਾਗਜ਼ੀ ਕਾਰਵਾਈ ਇਕ ਹਫ਼ਤੇ ਅੰਦਰ ਮੁਕੰਮਲ ਕੀਤੀ ਜਾਵੇ।
ਭਗਵੰਤ ਮਾਨ ਨੇ ਕਿਹਾ ਕਿ 586 ਨਵੀਆਂ ਅਸਾਮੀਆਂ ਕੱਢਿਆ ਜਾ ਰਹੀਆਂ ਹਨ। ਜੋ ਵੀ ਮੈਰਿਟ ਸੂਚੀ ਵਿੱਚ ਆਵੇਗਾ ਉਸਨੂੰ ਚੁਣਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਬਾਇਓਮੀਟ੍ਰਿਕ ਹਾਜ਼ਰੀ ਲਾਜ਼ਮੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਕਈ ਸ਼ਿਕਾਇਤਾਂ ਮਿਲੀਆਂ ਹਨ ਕਿ ਉਹ ਕੰਮ ਖੁਦ ਕਰਨ ਦੀ ਬਜਾਏ ਲੋਕਾਂ ਨੂੰ ਨੌਕਰੀ ‘ਤੇ ਲੈ ਰਹੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਦਫ਼ਤਰਾਂ ਵਿੱਚ ਬਾਇਓਮੀਟ੍ਰਿਕ ਮਸ਼ੀਨਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਆਉਣ ਅਤੇ ਜਾਣ ਸਮੇਂ ਪਟਵਾਰੀਆਂ ਦੀ ਹਾਜ਼ਰੀ ਬਾਇਓਮੀਟ੍ਰਿਕ ਮਸ਼ੀਨ ਰਾਹੀਂ ਦਰਜ ਕੀਤੀ ਜਾ ਸਕੇ।