ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ ਭਾਵ 16 ਸਤੰਬਰ ਨੂੰ ਅੰਮ੍ਰਿਤਸਰ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਅਦਾਰੇ ਬੰਦ ਰਹਿਣਗੇ।
ਤੁਹਾਨੂੰ ਦੱਸ ਦਈਏ ਕਿ ਹਰ ਸਾਲ ਜਦੋਂ ਵੀ ਕੋਈ ਗੁਰੂਪੁਰਬ ਆਉਂਦਾ ਹੈ ਤਾਂ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਦੇਖਣ ਵਾਲੀ ਹੁੰਦੀ ਹੈ, ਦੇਸ਼ਾ ਵਿਦੇਸ਼ਾਂ ਤੋਂ ਕਈ ਪ੍ਰਕਾਰ ਦੇ ਕਈ ਕੁਇੰਟਲ ਫੁੱਲ ਮੰਗਵਾਏ ਜਾਂਦੇ ਹਨ। ਬਾਹਰੋਂ ਕਾਰੀਗਰ ਆਉਂਦੇ ਨੇ ਜੋ ਕਿ ਆਪਣੀ ਕਾਬੀਲਿਆਤ ਨਾਲ ਦਰਬਾਰ ਸਾਹਿਬ ਨੂੰ ਸਜਾਉਂਦੇ ਹਨ।
ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ 2 ਹਜ਼ਾਰ ਕੁਇੰਟਲ ਫੁੱਲਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਕੀਤੀ ਜਾਵੇਗੀ। ਦੇਸ਼ ਵਿਦੇਸ਼ ਦੇ ਫੁੱਲ ਸਜਾਵਟ ਲਈ ਵਰਤੇ ਜਾਣਗੇ। ਇੰਨਾ ਹੀ ਨਹੀਂ ਕੋਲਕਤਾ ਤੇ ਯੂਪੀ ਤੋਂ ਵਿਸ਼ੇਸ਼ ਤੌਰ ‘ਤੇ 100 ਤੋਂ ਜ਼ਿਆਦਾ ਕਾਰੀਗਰ ਪਹੁੰਚੇ ਹਨ। ਜੋ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਉਣਗੇ।