ਪੰਜਾਬ ਤੋਂ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਮਣੇ ਆਉਂਦੇ ਹਨ। ਹਾਲ ਹੀ ‘ਚ ਹੁਣ ਨਵਾਂ ਮਾਲਾ ਬਠਿੰਡਾ ਦੇ ਹੰਸ ਨਗਰ ਗਲੀ ਨੰਬਰ 9 ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇੱਥੇ ਦੇਰ ਰਾਤ ਬਦਮਾਸ਼ਾਂ ਨੇ ਇੱਕ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਏ। ਜਿਵੇਂ ਹੀ ਘਰ ਦੇ ਲੋਕਾਂ ਨੂੰ ਗੋਲੀ ਚੱਲਣ ਦਾ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਹੰਸ ਨਗਰ ਗਲੀ ਨੰਬਰ 9 ਦੇ ਰਹਿਣ ਵਾਲੇ ਗਹਿਣਾ ਕਾਰੋਬਾਰੀ ਗੋਰਾ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤ ਕਰੀਬ 10:30 ਵਜੇ ਦੋ ਨੌਜਵਾਨ ਮੂੰਹ ਢੱਕ ਕੇ ਆਏ ਸਨ। ਪਹਿਲਾਂ ਦੋਵੇਂ ਉਸ ਦੇ ਨੇੜੇ ਆਏ ਅਤੇ ਗੱਲਾਂ ਕਰਨ ਲੱਗੇ। ਕੁਝ ਦੇਰ ਬਾਅਦ ਉਨ੍ਹਾਂ ਨੇ ਹਵਾ ਵਿੱਚ ਫਾਇਰਿੰਗ ਕੀਤੀ ਅਤੇ ਭੱਜ ਗਏ। ਗੌਰਵ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਕੁਝ ਲੋਕਾਂ ਨਾਲ ਲੜਾਈ ਹੋਈ ਸੀ ਜਿਸ ਦੀ ਦੁਸ਼ਮਣੀ ਦੇ ਚੱਲਦਿਆਂ ਉਕਤ ਵਿਅਕਤੀਆਂ ਨੇ ਉਕਤ ਘਟਨਾ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।