ਭਾਜਪਾ ਦੇ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮੁਤਾਬਕ ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਾਣਕਾਰੀ ਮੁਤਾਬਕ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਗਰੇਵਾਲ ਨੇ ਇਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਇੱਕ EMAIL ਰਾਹੀਂ ਰਿੰਦਾ ਨਾਮ ਦੇ ਇੱਕ ਅੱਤਵਾਦੀ ਨੇ ਉਸ ਨੂੰ ਮਾਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਦੇਸ਼ ਭਗਤ ਹਨ ਅਤੇ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਜਨਤਾ ਦੀ ਸੇਵਾ ਕਰਦੇ ਰਹਿਣਗੇ।