ਕੇਂਦਰ ਦੀ ਮੋਦੀ ਸਰਕਾਰ ਔਰਤਾਂ ਲਈ ਕਈ ਯੋਜਨਾਵਾਂ ਚਲਾਉਂਦੀ ਰਹਿੰਦੀ ਹੈ। ਉਨ੍ਹਾਂ ਯੋਜਨਾਵਾਂ ਵਿੱਚੋਂ ਇੱਕ ਦਾ ਨਾਮ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਹੈ। ਜਿਸ ਦੇ ਤਹਿਤ ਸਰਕਾਰ ਗਰੀਬ ਔਰਤਾਂ ਨੂੰ ਮੁਫ਼ਤ ਗੈਸ ਸਿਲੰਡਰ ਦਿੰਦੀ ਹੈ। ਜੇਕਰ ਤੁਸੀਂ ਵੀ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹੋ ਤਾਂ https://www.pmuy.gov.in/ ਇਸ ਵੈੱਬਸਾਈਟ ‘ਤੇ ਜਾ ਕੇ ਖੁਦ ਨੂੰ ਰਜਿਸਟਰ ਕਰੋ।
ਹਾਲ ਹੀ ‘ਚ ਸਰਕਾਰ ਵੱਲੋਂ ਉੱਜਵਲਾ 2.0 ਸਕੀਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਕੇਂਦਰ ਸਰਕਾਰ ਔਰਤਾਂ ਨੂੰ 75 ਲੱਖ ਮੁਫ਼ਤ LPG ਕੁਨੈਕਸ਼ਨ ਦੇਣ ਜਾ ਰਹੀ ਹੈ। ਇਹ ਗੈਸ ਕੁਨੈਕਸ਼ਨ ਅਗਲੇ ਤਿੰਨ ਸਾਲਾਂ ਵਿੱਚ ਔਰਤਾਂ ਨੂੰ ਦਿੱਤੇ ਜਾਣਗੇ। ਮੰਤਰੀ ਮੰਡਲ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਵਿੱਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ ਵੱਧ ਕੇ 10.35 ਕਰੋੜ ਹੋ ਜਾਵੇਗੀ।