ਸਿੱਧੂ ਮੂਸੇਵਾਲਾ ਦੀ ਮੌਤ
ਨੂੰ ਇੱਕ ਸਾਲ ਤੋਂ ਜ਼ਿਆਦਾ ਸਮਾਂ ਬੀਤਣ ਦੇ ਬਾਵਜੂਦ ਉਸ ਦਾ ਨਾਮ ਹਾਲੇ ਵੀ ਸੁਰਖੀਆਂ ‘ਚ ਬਣਿਆ ਹੋਇਆ ਹੈ। ਪੂਰੀ ਦੁਨੀਆ ‘ਚ ਮੂਸੇਵਾਲਾ ਦੇ ਚਾਹੁਣ ਵਾਲੇ ਉਸ
ਨੂੰ ਅੱਜ ਵੀ ਯਾਦ ਕਰ ਭਾਵੁਕ ਹੁੰਦੇ ਹਨ। ਉਹ ਆਪਣੇ ਗੀਤਾਂ ਦੇ ਜ਼ਰੀਏ ਆਪਣੇ ਫੈਨਜ਼ ਦੇ ਦਿਲਾਂ ‘ਤੇ ਰਾਜ ਕਰ ਰਿਹਾ ਹੈ। ਮੂਸੇਵਾਲਾ ਦੀ
ਮੌਤ ਤੋਂ ਸਾਲ ਬਾਅਦ ਉਸ ਦੇ ਨਾਮ ਨਾਲ ਇੱਕ ਹੋਰ ਰਿਕਾਰਡ ਜੁੜ ਗਿਆ ਹੈ।
ਦਰਅਸਲ, ਸਿੱਧੂ ਨੂੰ ਦੁਨੀਆ ਭਰ ਦੇ Top20 ਕਲਾਕਾਰਾਂ
ਵਿੱਚ ਜਗ੍ਹਾ ਮਿਲੀ ਹੈ। ਇਸ ਲਿਸਟ ‘ਚ ਦੁਨੀਆ ਭਰ ਦੇ ਕਲਾਕਾਰਾਂ ਦੇ ਨਾਮ ਸ਼ਾਮਲ ਅਤੇ
ਇਨ੍ਹਾਂ ਵਿੱਚੋਂ ਮੂਸੇਵਾਲਾ ਇਕਲੌਤਾ ਭਾਰਤੀ ਤੇ ਪੰਜਾਬੀ ਕਲਾਕਾਰ ਹੈ। ਦੱਸ ਦਈਏ ਕਿ ਇਸ ਲਿਸਟ ‘ਚ ਮੂਸੇਵਾਲਾ
ਨੂੰ 19ਵਾਂ ਰੈਂਕ ਦਿੱਤਾ ਗਿਆ ਹੈ। ਲਿਸਟ ‘ਚ ਪਹਿਲੇ
ਸਥਾਨ ‘ਤੇ ਕੋਲੰਬੀਅਨ ਗਾਇਕਾ ਕੈਰਲ ਜੀ ਦਾ ਨਾਮ ਸ਼ਾਮਲ ਹੈ। ਇਸ ਲਿਸਟ ਵਿੱਚ ਟੇਲਰ ਸਵਿਫਟ, ਸ਼ਕੀਰਾ ਤੇ
ਬੀਟੀਐਸ ਦਾ ਨਾਮ ਵੀ ਸ਼ਾਮਲ ਹੈ।