ਪੰਜਾਬ ਨੂੰ ਪੇਂਡੂ ਵਿਕਾਸ ਫੰਡ ਜਾਰੀ ਨਾ ਹੋਣ ਕਾਰਨ ਸੂਬੇ ਦੇ ਕਈ ਡਿਵੈਲਪਮੈਂਟ ਦੇ ਕੰਮ ਰੁਕੇ ਹੋਏ ਹਨ। ਜਿਸ ਕਰਕੇ ਸਰਕਾਰ ਵੀ ਤੰਗ ਹੈ ਤੇ ਆਮ ਲੋਕ ਵੀ। ਕਿਉਂਕਿ RDF ਦੇ ਪੈਸੇ ਦੇ ਨਾਲ ਕੀਤੇ ਜਾਣ ਵਾਲੇ ਸਾਰੇ ਕੰਮ ਹੀ ਰੁਕੇ ਹੋਏ ਹਨ। ਹੁਣ ਇਸੇ ਨੂੰ ਲੈਕੇ ਹਰੇਕ ਥਾਂ ਤੇ ਸੂਬਾ ਸਰਕਾਰ ਤਰਲੇ ਮਾਰ ਰਹੀ ਹੈ ਕੇ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਇਹ ਪੈਸੇ ਜਾਰੀ ਕਰਵਾ ਲਏ ਜਾਣ। ਇਸੇ ਦੇ ਚੱਲਦਿਆਂ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਲਿਖੀ ਗਈ ਚਿੱਠੀ ਵਿੱਚ RDF ਦਾ ਮੁੱਦਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਚੁੱਕਣ ਦੀ ਮੰਗ ਕੀਤੀ ਗਈ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦਾ ਕੇਂਦਰ ਵੱਲ RDF ਦਾ 5600 ਕਰੋੜ ਰੁਪਏ ਦੇ ਕਰੀਬ ਦਾ ਬਕਾਇਆ ਬਾਕੀ ਪਿਆ ਹੈ। ਫੰਡ ਜਾਰੀ ਨਾ ਹੋਣ ਕਾਰਨ ਪਿੰਡਾਂ ਦੇ ਵਿਕਾਸ ਕਾਰਜ ਨਹੀਂ ਹੋ ਪਾ ਰਹੇ ਹਨ। ਮੁੱਖ ਮੰਤਰੀ ਨੇ ਰਾਜਪਾਲ ਨੂੰ ਗੁਹਾਰ ਲਗਾਈ ਹੈ ਕੇ ਉਹ ਇਹ ਮਸਲਾ ਕੇਂਦਰ ਅੱਗੇ ਚੁੱਕਣ ਅਤੇ ਫੰਡ ਜਾਰੀ ਕਰਨ ਲਈ ਕਹਿਣ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਪਹਿਲਾਂ ਵੀ ਕਈ ਚਿੱਠੀਆਂ ਰਾਜਪਾਲ ਨੂੰ ਲਿਖ ਚੁੱਕੇ ਹਨ ਅਤੇ ਇਹ ਉਨ੍ਹਾਂ ਵੱਲੋਂ ਲਿਖੀ ਗਈ 6ਵੀਂ ਚਿੱਠੀ ਹੈ, ਜਿਸ ‘ਚ ਉਨ੍ਹਾਂ ਨੇ ਪੰਜਾਬ ਦੇ ਫੰਡ ਕੇਂਦਰ ਤੋਂ ਦਿਵਾਉਣ ਦੀ ਗੱਲ ਕਹੀ ਹੈ।
ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੀਆਂ ਗਲਤੀਆਂ ਨੂੰ ਨਜ਼ਰਅੰਦਾਜ਼ ਕਰਕੇ RDF ਜਾਰੀ ਕਰਦੀ ਹੈ ਜਾਂ ਨਹੀਂ।