ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ‘ਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਗਾਇਆ ਸੀ। ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਸ਼ੁਰੂ ਹੋ ਗਿਆ, ਜਿਸ ਦੇ ਚੱਲਦਿਆਂ ਭਾਰਤ ਨੇ ਕੈਨੇਡੀਅਨਾਂ ਨੂੰ ਵੀਜ਼ਾ ਦੇਣ ‘ਤੇ ਪਾਬੰਦੀ ਲਗਾ ਦਿੱਤੀ ਹੈ।ਇਸ ਦੌਰਾਨ ਭਾਰਤ ਇਕ ਹੋਰ ਵੱਡੀ ਕਾਰਵਾਈ ਦੀ ਤਿਆਰੀ ਕਰ ਰਿਹਾ ਹੈ। ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਰੱਦ ਕਰਨ ਤੋਂ ਬਾਅਦ ਭਾਰਤ ਹੁਣ ਖਾਲਿਸਤਾਨੀ ਸਮਰਥਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਹੁਣ ਕੈਨੇਡਾ, ਯੂਕੇ ਅਤੇ ਅਮਰੀਕਾ ਦੇ ਖਾਲਿਸਤਾਨੀਆਂ ਦੇ OCI ਕਾਰਡ ਯਾਨੀ ਕਿ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਕਾਰਡ ਰੱਦ ਕਰੇਗਾ, ਜੋ ਵਿਦੇਸ਼ਾਂ ਵਿੱਚ ਰਹਿ ਕੇ ਭਾਰਤ ਵਿਰੋਧੀ ਮੁਹਿੰਮ ਚਲਾ ਰਹੇ ਹਨ ਤੇ ਭਾਰਤੀ ਸੰਸਥਾਵਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਵਿਦੇਸ਼ਾਂ ‘ਚ ਭਾਰਤੀ ਸੰਸਥਾਵਾਂ, ਕੌਂਸਲੇਟਾਂ ਅਤੇ ਦੂਤਘਰਾਂ ‘ਤੇ ਹਮਲਿਆਂ ਤੋਂ ਬਾਅਦ ਭਾਰਤ ਪ੍ਰਦਰਸ਼ਨਕਾਰੀਆਂ ਦੇ ਪਾਸਪੋਰਟ ਰੱਦ ਕਰ ਸਕਦਾ ਹੈ ਅਤੇ ਉਨ੍ਹਾਂ ਦਾ (OCI) ਕਾਰਡ ਵੀ ਰੱਦ ਹੋ ਸਕਦਾ ਹੈ