ਨਰਿੰਦਰ ਮੋਦੀ ਸਰਕਾਰ ਨੇ ਨਰਾਤਿਆਂ ਤੋਂ ਪਹਿਲਾਂ ਦੇਸ਼ ਦੇ ਕਰੋੜਾਂ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਉੱਜਵਲਾ ਗੈਸ ਯੋਜਨਾ ‘ਚ ਸਬਸਿਡੀ ਦੀ ਰਕਮ ਵਧਾ ਦਿੱਤੀ ਹੈ। ਦੇਸ਼ ਦੇ ਕਰੀਬ 10 ਕਰੋੜ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ।
ਦਰਅਸਲ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਫੈਸਲਿਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ‘ਅੱਜ ਪ੍ਰਧਾਨ ਮੰਤਰੀ ਮੋਦੀ ਜੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਸਾਡੀ ਉੱਜਵਲਾ ਯੋਜਨਾ ਦੇ ਲਾਭਪਾਤਰੀ ਮਾਵਾਂ-ਭੈਣਾਂ ਨੂੰ 200 ਰੁਪਏ ਦੀ ਬਜਾਏ 300 ਰੁਪਏ ਦੀ ਸਬਸਿਡੀ ਦੇਣ ਦਾ ਸਵਾਗਤਯੋਗ ਫੈਸਲਾ ਲਿਆ ਹੈ। ). ਇਸ ਦਾ ਮਤਲਬ ਇਹ ਹੈ ਕਿ ਹੁਣ ਤੱਕ ਜੋ LPG ਸਿਲੰਡਰ 700 ਰੁਪਏ ‘ਚ ਮਿਲਦਾ ਸੀ, ਉਹ ਹੁਣ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 600 ਰੁਪਏ ‘ਚ ਮਿਲੇਗਾ। ਲੋਕ ਕੇਂਦਰ ਦੇ ਇਸ ਫੈਂਸਲੇ ਤੋਂ ਖੁਸ਼ ਹੋ ਕੇ ਮੋਦੀ ਸਰਕਾਰ ਦਾ ਧੰਨਵਾਦ ਕਰ ਰਹੇ ਨੇ।