ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਿਸ ਰਕਾਰ ਬਣੀ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਪੰਜਾਬ ਵਿੱਚ ਅਕਸਰ ਹੀ ਮੌਜੂਦਾ ਸਰਕਾਰ ਅਤੇ ਵਿਰੋਧੀ ਧਿਰ ‘ਚ ਸ਼ਬਦੀ ਜੰਗ ਦੇਖਣ ਨੂੰ ਮਿਲਦੀ ਹੈ। ਕਦੇ ਮਾਨ ਸਰਕਾਰ ਵਿਰੋਧੀਆਂ ਨੂੰ ਭੰਡਣ ਦਾ ਕੋਈ ਮੌਕਾ ਨਹੀਂ ਛੱਡਦੀ ਕਦੇ ਵਿਰੋਧੀ ਧਿਰ ਮਾਨ ਸਰਕਾਰ ਨੂੰ। ਇਸੇ ਹੀ ਕੜੀ ‘ਚ ਹੁਣ ਸਰਕਾਰੀ ਅਪਾਰਟਮੈਂਟ ਅਲਾਟਮੈਂਟ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਹੈ । ਸਰਕਾਰੀ ਬੰਗਲਿਆਂ ਦੇ ਅਲਾਟਮੈਂਟ ਪੱਤਰਾਂ ਨੂੰ ਲੈ ਕੇ ਭਾਜਪਾ ਅਤੇ ਅਕਾਲੀ ਦਲ ਨੇ ਮਾਨ ਸਰਕਾਰ ‘ਤੇ ਸਵਾਲ ਚੁੱਕੇ ਹਨ।
ਦਰਅਸਲ, ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਦੇ ਕੋਟੇ ਅਧੀਨ ਦੋ ਸਰਕਾਰੀ ਦਫ਼ਤਰ ਹਨ । ਦਰਅਸਲ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਦੇ ਕੋਟੇ ਦੇ ਦੋ ਸਰਕਾਰੀ ਕੋਠੀਆਂ ਵਿੱਚੋਂ ਆਮ ਆਦਮੀ ਪਾਰਟੀ- ਪੰਜਾਬ ਅਤੇ ਆਮ ਆਦਮੀ ਪਾਰਟੀ- ਹਰਿਆਣਾ ਦੇ ਦਫ਼ਤਰਾਂ ਨੂੰ ਚਲਾਉਣ ਦਾ ਮਾਮਲਾ ਗਰਮਾ ਗਿਆ ਹੈ। ਭਾਜਪਾ ਅਤੇ ਅਕਾਲੀ ਦਲ ਨੇ ਸਰਕਾਰੀ ਅਪਾਰਟਮੈਂਟਾਂ ਦੇ ਅਲਾਟਮੈਂਟ ਪੱਤਰਾਂ ਨੂੰ ਜਨਤਕ ਕਰਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਚੰਡੀਗੜ੍ਹ ਦੇ ਸੈਕਟਰ-39 ਦਾ ਸਰਕਾਰੀ ਮਕਾਨ ਨੰਬਰ 964 ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਨਾਂ ‘ਤੇ ਅਲਾਟ ਹੈ।
ਪਰ ਆਮ ਆਦਮੀ ਪਾਰਟੀ ਦੀ ਹਰਿਆਣਾ ਇਕਾਈ ਦੀਆਂ ਸਰਗਰਮੀਆਂ ਅਤੇ ਪ੍ਰੈਸ ਕਾਨਫਰੰਸਾਂ ਆਦਿ ਇੱਥੋਂ ਹੀ ਚੱਲ ਰਹੀਆਂ ਹਨ। ਚੰਡੀਗੜ੍ਹ ਦੇ ਸੈਕਟਰ-39 ਦਾ ਸਰਕਾਰੀ ਮਕਾਨ ਨੰਬਰ 965 ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਾਂ ‘ਤੇ ਅਲਾਟ ਹੈ ਅਤੇ ਉਥੋਂ ਹੀ ਆਮ ਆਦਮੀ ਪਾਰਟੀ ਦੀ ਪੰਜਾਬ ਰਾਜ ਇਕਾਈ ਦੀਆਂ ਸਰਗਰਮੀਆਂ ਅਤੇ ਪ੍ਰੈਸ ਕਾਨਫਰੰਸਾਂ ਆਦਿ ਚਲਾਈਆਂ ਜਾ ਰਹੀਆਂ ਹਨ । ਦੋਸ਼ ਹੈ ਕਿ ਦੋਵੇਂ ਵਿਧਾਇਕ ਵਿਧਾਨ ਸਭਾ ਹਲਕੇ ਚੰਡੀਗੜ੍ਹ ਦੇ ਨੇੜੇ ਦੇ ਖੇਤਰਾਂ ਤੋ ਹੋਣ ਕਰਕੇ ਇਨ੍ਹਾਂ ਸਰਕਾਰੀ ਕੋਠੀਆਂ ਵਿੱਚ ਨਹੀਂ ਰਹਿੰਦੇ ਅਤੇ ਇਨ੍ਹਾਂ ਕੋਠੀਆਂ ਦੀ ਵਰਤੋ ਆਮ ਆਦਮੀ ਪਾਰਟੀ ਦੀਆਂ ਨਿਜੀ ਗਤੀਵਿਧੀਆਂ ਚਲਾਉਣ ਵਾਸਤੇ ਕੀਤਾ ਜਾ ਰਿਹਾ ਹੈ ।
ਸਤਲੁਜ-ਯਮੁਨਾ ਲਿੰਕ ਦੇ ਮੁੱਦੇ ‘ਤੇ ਹਰਿਆਣਾ ਅਤੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਨੇਤਾ ਇੰਨਾ ਹੀ ਦੋਵਾ ਸਰਕਾਰੀ ਕੋਠੀਆਂ ਚ ਬੈਠੇ SYL’ਤੇ ਵੱਖ-ਵੱਖ ਸਟੈਂਡਾਂ ਦੀ ਗੱਲ ਕਰ ਰਹੇ ਹਨ । ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕੇ ਹਨ ਅਤੇ SYL’ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਹੁਣ ਦੇਖਣਾ ਹਈਵੇਗਾ ਕਿ ਭਗਵੰਤ ਮਾਨ ਦੀ ਸਰਕਾਰ ਇੰਨਾ ਸਵਾਲਾਂ ਦਾ ਜਵਾਬ ਦਿੰਦੀ ਹੈ ਜਾ ਨਹੀਂ ।