ਹਾਲ ਹੀ ‘ਚ ਦਿੱਲੀ ਪੁਲਿਸ ਨੇ ਸਾਈਬਰ ਹਮਲਿਆਂ ਨੂੰ ਲੈ ਕੇ ਆਮ ਲੋਕਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ। ਇਸ ਚੇਤਾਵਨੀ ਵਿੱਚ ਦਿੱਲੀ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਤੁਸੀਂ ਆਪਣੇ ਬੈਂਕਿੰਗ ਅਤੇ ਸੋਸ਼ਲ ਮੀਡੀਆ ਖਾਤਿਆਂ ਦੇ ਪਾਸਵਰਡ ਇੱਕੋ ਜਿਹੇ ਨਾ ਰੱਖੋ। ਨਾਲ ਹੀ, ਪੁਲਿਸ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਹੈਕਰ ਬਹੁਤ ਚਲਾਕ ਹੋ ਗਏ ਹਨ, ਇਸ ਲਈ ਤੁਹਾਨੂੰ ਆਪਣੇ ਪਾਸਵਰਡ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ‘ਤੇ ਇਸ ਨੂੰ ਬਦਲਣਾ ਚਾਹੀਦਾ ਹੈ, ਤਾਂ ਜੋ ਤੁਸੀਂ ਹਮੇਸ਼ਾ ਸਾਈਬਰ ਅਪਰਾਧੀਆਂ ਤੋਂ ਇੱਕ ਕਦਮ ਅੱਗੇ ਰਹੋ। ਇਸਦੇ ਨਾਲ ਹੀ ਨਾਲ ਹੀ ਪੁਲਿਸ ਨੇ ਅਣਪਛਾਤੇ ਲੋਕਾਂ ਨਾਲ ਤਸਵੀਰਾਂ ਅਤੇ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ।
ਜੇਕਰ ਤੁਸੀਂ ਕਿਸੇ ਸਾਈਬਰ ਅਪਰਾਧ ਦੇ ਸ਼ਿਕਾਰ ਹੋ, ਤਾਂ ਤੁਹਾਨੂੰ ਵੈੱਬਸਾਈਟ cybercrime.gov.in ‘ਤੇ ਜਾ ਕੇ ਬਿਨਾਂ ਕਿਸੇ ਦੇਰੀ ਦੇ ਇਸ ਬਾਰੇ ਸ਼ਿਕਾਇਤ ਕਰਨੀ ਚਾਹੀਦੀ ਹੈ। ਤੁਸੀਂ 1930 ਡਾਇਲ ਕਰਕੇ ਸਾਈਬਰ ਅਪਰਾਧ ਅਤੇ ਧੋਖਾਧੜੀ ਬਾਰੇ ਵੀ ਸ਼ਿਕਾਇਤ ਕਰ ਸਕਦੇ ਹੋ। ਇਸ ਪੋਰਟਲ ‘ਤੇ ਕਿਸੇ ਵੀ ਤਰ੍ਹਾਂ ਦੇ ਸਾਈਬਰ ਅਪਰਾਧ, ਧੋਖਾਧੜੀ ਆਦਿ ਬਾਰੇ ਸ਼ਿਕਾਇਤ ਕੀਤੀ ਜਾ ਸਕਦੀ ਹੈ।