ਚੰਡੀਗੜ੍ਹ ‘ਚ ਕਸਟਮ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਕਸਟਮ ਵਿਭਾਗ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਦੋ ਯਾਤਰੀਆਂ ਕੋਲੋਂ 1.07 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਮੁਤਾਬਕ 17 ਨਵੰਬਰ ਨੂੰ ਦੁਬਈ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਦੀ ਫਲਾਈਟ ਜਦੋਂ ਚੰਡੀਗੜ੍ਹ ਏਅਰਪੋਰਟ ‘ਤੇ ਉਤਰੀ ਤਾਂ ਉਥੇ ਮੌਜੂਦ ਕਸਟਮ ਅਧਿਕਾਰੀਆਂ ਨੂੰ ਦੋ ਯਾਤਰੀਆਂ ‘ਤੇ ਸ਼ੱਕ ਹੋਇਆ। ਜਿਸ ਤੋਂ ਬਾਅਦ ਜਾਂਚ ਦੌਰਾਨ ਉਹਨਾਂ ਕੋਲੋਂ ਸੋਨਾ ਬਰਾਮਦ ਹੋਇਆ ਦੱਸ ਦਈਏ ਕਿ ਪਹਿਲੇ ਯਾਤਰੀ ਤੋਂ ਬਰਾਮਦ ਕੀਤੇ ਗਏ ਸੋਨੇ ਦੀ ਬਾਜ਼ਾਰੀ ਕੀਮਤ 39.98 ਲੱਖ ਰੁਪਏ ਹੈ। ਇਸ ਤੋਂ ਬਾਅਦ ਦੂਜੇ ਯਾਤਰੀ ਦੀ ਜਾਂਚ ਕੀਤੀ ਤਾਂ ਉਸ ਕੋਲੋਂ 520 ਗ੍ਰਾਮ ਵਜ਼ਨ ਵਾਲਾ ਆਇਤਾਕਾਰ ਕ੍ਰੈਡਿਟ ਕਾਰਡ ਵਰਗਾ ਇੱਕ ਸੋਨੇ ਦਾ ਬਿਸਕੁਟ ਅਤੇ ਪੰਜ ਸੋਨੇ ਦੀਆਂ ਚੂੜੀਆਂ ਬਰਾਮਦ ਹੋਈਆਂ। ਇਨ੍ਹਾਂ ਦਾ ਕੁੱਲ ਵਜ਼ਨ 1270 ਗ੍ਰਾਮ ਸੀ, ਜਿਸ ਦੀ ਬਾਜ਼ਾਰੀ ਕੀਮਤ 67.71 ਲੱਖ ਰੁਪਏ ਹੈ। ਇਸ ਸਬੰਧੀ ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਯਾਤਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ।