ਹਰ ਸਾਲ ਸਰਦੀ ਵੱਧਣ ਕਾਰਨ ਜੰਗਲੀ ਜਾਨਵਰ ਮੈਦਾਨੀ ਇਲਾਕਿਆਂ ਵੱਲ ਆ ਜਾਂਦੇ ਹਨ ਜਿਸ ਤੋਂ ਬਾਅਦ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋ ਜਾਂਦਾ ਹੈ। ਹੁਣ ਅਜਿਹਾ ਹੀ ਮਾਮਲਾ ਜਲੰਧਰ ਦੇ ਗੋਰਾਇਆਂ ਕਸਬੇ ‘ਚ ਦੇਖਣ ਨੂੰ ਮਿਲਿਆ, ਜਿੱਥੇ ਜੰਗਲੀ ਸਾਂਭਰ ਦੇ ਮੈਦਾਨੀ ਇਲਾਕੇ ‘ਚ ਆਉਣ ਨਾਲ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਹੁਣ ਇਸੇ ਦੇ ਚੱਲਦੇ ਸਾਭਰ ਨੇ ਹਾਈਵੇਅ ਦੇ ਵਿਚਕਾਰ ਇਕ ਸਕੂਟਰ ਚਾਲਕ ਨੂੰ ਟੱਕਰ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਜਦੋਂ ਜੰਗਲਾਤ ਵਿਭਾਗ ਨੂੰ ਦਿੱਤੀ ਗਈ ਤਾਂ ਜੰਗਲਾਤ ਵਿਭਾਗ ਦੇ ਕਰਮਚਾਰੀ ਗੋਰਾਇਆਂ ਕਸਬੇ ਵਿੱਚ ਪਹੁੰਚ ਗਏ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਸਾਂਭਰ ਨੂੰ ਕਾਬੂ ਕੀਤਾ ਗਿਆ।
ਸਾਂਭਰ ਨੂੰ ਰੱਸੀਆਂ ਨਾਲ ਬੰਨ੍ਹ ਕੇ ਜੰਗਲ ਵੱਲ ਲਿਜਾਇਆ ਗਿਆ ਅਤੇ ਜੰਗਲਾਤ ਵਿਭਾਗ ਵੱਲੋਂ ਜੰਗਲ ਵਿੱਚ ਛੱਡ ਦਿੱਤਾ ਗਿਆ।