ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ISI ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗਿਰਫਤਾਰੀ ਤੋਂ ਬਾਅਦ ਮੁਲਜ਼ਮਾਂ ਕੋਲੋਂ 8 ਹਥਿਆਰ, 9 ਮੈਗਜ਼ੀਨ ਅਤੇ 30 ਕਾਰਤੂਸ ਬਰਾਮਦ ਹੋਏ ਹਨ। ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀ ਟੀਮ ਨੇ ਇਸ ਕਾਰਵਾਈ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੰਗਰੂਰ ਜੇਲ੍ਹ ਵਿੱਚ ਬੰਦ ਮੁਲਜ਼ਮਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਲੋਕਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਤਲਬ ਪਹਿਲਾਂ ਫੜੇ ਗਏ ਦੋਸ਼ੀ ਵੀ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਸਨ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।
ਦੱਸ ਦਈਏ ਕਿ ਡੀਜੀਪੀ ਪੰਜਾਬ ਨੇ ਟਵੀਟ ਕਰ ਲਿਖਿਆ ਹੈ,” ਇੱਕ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ #ਬਠਿੰਡਾ ਨੇ #ISI-ਨਿਯੰਤਰਿਤ #Pak-ਅਧਾਰਤ ਅੱਤਵਾਦੀ ਮਾਡਿਊਲ ਨਾਲ ਜੁੜੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਮੌਜੂਦਾ ਸਮੇਂ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ, 8 ਹਥਿਆਰ, 9 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਹੋਏ ਹਨ।PS ਕੈਂਟ ਬਠਿੰਡਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।”
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਪਾਕਿਸਤਾਨ ਤੋਂ ਚੱਲ ਰਹੇ ਅੱਤਵਾਦੀ ਮਾਡਿਊਲ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਦੀਵਾਲੀ ਤੋਂ ਹੁਣ ਤੱਕ ਅਜਿਹੇ 8 ਤੋਂ ਵੱਧ ਅੱਤਵਾਦੀ ਮਾਡਿਊਲ ਬੇਨਕਾਬ ਹੋ ਚੁੱਕੇ ਹਨ। ਇਨ੍ਹਾਂ ਲੋਕਾਂ ਵੱਲੋਂ ਸੂਬੇ ਦੀਆਂ ਮਸ਼ਹੂਰ ਹਸਤੀਆਂ, ਕਾਰੋਬਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ।