ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਕਿਹਾ ਜਾ ਰਿਹਾ ਹੈ ਕਿ ਚੰਡੀਗੜ੍ਹ ਪੁਲੀਸ ਆਰਡੀਐਕਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ।
ਦਰਅਸਲ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿਚ ਕਾਫ਼ੀ ਦਿਨਾਂ ਤੋਂ ਪੁਲਸ ਦਾ ਗਵਾਹ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।
ਜਗਤਾਰ ਸਿੰਘ ਹਵਾਰਾ ‘ਤੇ ਕੀ ਹਨ ਇਲਜ਼ਾਮ
ਜਗਤਾਰ ਸਿੰਘ ਹਵਾਰਾ ‘ਤੇ 21 ਦਸੰਬਰ 1992 ਨੂੰ ਚਮਕੌਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੌਰਾਨ ਵਿਸ਼ੇਸ਼ ਪੁਲਿਸ ਅਧਿਕਾਰੀ ਸੁਨੀਲ ਕੁਮਾਰ ਦੀ ਹੱਤਿਆ ਕਰਨ ਦਾ ਵੀ ਦੋਸ਼ ਲਾਇਆ ਗਿਆ ਸੀ। ਹਾਲਾਂਕਿ ਫਰਵਰੀ 2017 ਵਿਚ ਉਸਨੂੰ ਦੋਸ਼ ਤੋਂ ਬਰੀ ਕਰ ਦਿੱਤਾ ਗਿਆ।
ਪੰਜਾਬ ਦੇ 12 ਵੇਂ ਮੁੱਖ ਮੰਤਰੀ ਦਾ ਕਤਲ
ਦੱਸ ਦਈਏ ਕਿ ਇਸਦੇ ਨਾਲ ਹੀ ਹਵਾਰਾ ‘ਤੇ ਪੰਜਾਬ ਦੇ 12 ਵੇਂ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦਾ ਦੋਸ਼ ਲਗਾਇਆ ਗਿਆ ਸੀ। ਦਰਅਸਲ ਜਗਤਾਰ ਸਿੰਘ ਹਵਾਰਾ ਨੇ ਆਪਣੇ ਸਾਥੀਆਂ ਨੂੰ ਧਮਾਕਾ ਕਰਨ ਲਈ ਕਿਹਾ ਸੀ। ਉਸ ਨੇ ਆਪਣੇ ਸਾਥੀ ਕਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਆਰ. ਡੀ. ਐੱਕਸ. ਉਪਲੱਬਧ ਕਰਵਾਇਆ ਸੀ। ਇਸ ਧਮਾਕੇ ਵਿੱਚ ਸਤਾਰਾਂ ਲੋਕ ਮਾਰੇ ਗਏ ਅਤੇ ਪੰਦਰਾਂ ਹੋਰ ਜ਼ਖਮੀ ਹੋਏ।