ਯੂਨਾਈਟਿਡ ਕਿਸਾਨ ਮੋਰਚਾ ਦੇ ਸੱਦੇ ’ਤੇ ਗੰਨੇ ਦੇ ਰੇਟਾਂ ’ਚ ਵਾਧੇ ਤੇ ਹੋਰ ਮੰਗਾਂ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ-ਦਿੱਲੀ ਹਾਈਵੇਅ ’ਤੇ ਧੰਨੋਵਾਲੀ ਗੇਟ ਨੇੜੇ ਧਰਨੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ,“ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ’ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ।ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ,ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਅਤੇ ਘਰ ਹੈ ਨਾ ਕੇ ਸੜਕਾ,ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਲਈ ਬੰਦੇ ਨਹੀਂ ਲੱਭਣੇ।