ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਖ-ਵੱਖ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਦੇ ਸਾਰੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਆਨਲਾਈਨ ਹਾਜ਼ਰੀ ਦੀ ਸਹੂਲਤ ਸ਼ੁਰੂ ਹੋਣ ਵਾਲੀ ਹੈ। ਮਾਪਿਆਂ ਨੂੰ ਹੁਣ ਇਸ ਗੱਲ ਦੀ ਚਿੰਤਾ ਨਹੀਂ ਕਰਨੀ ਪਵੇਗੀ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਦਾ ਹੈ ਜਾਂ ਨਹੀਂ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ, “ਸਾਡੇ ਮਾਣਯੋਗ ਮੁੱਖ ਮੰਤਰੀ @BhagwantMann ਜੀ ਦੀ ਅਗਵਾਈ ਹੇਠ ਜਲਦੀ ਹੀ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਹੋਵੇਗਾ।
ਇਸ ਤੋਂ ਬਾਅਦ ਉਹਨਾਂ ਲਿਖਿਆ ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਔਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ ਜਦੋਂ ਵੀ ਉਹਨਾਂ ਦਾ ਬੱਚਾ ਸਕੂਲ ਤੋਂ ਗੈਰਹਾਜ਼ਰ ਹੁੰਦਾ ਹੈ।”