ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜਲੰਧਰ ਵਿਖੇ ਨਗਰ ਕੀਰਤਨ ਸਜਾਇਆ ਜਾਣਾ ਹੈ। ਇਸ ਦੇ ਚਲਦਿਆਂ ਜਲੰਧਰ ਦੇ ਸਾਰੇ ਸਰਕਾਰੀ, ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਅੱਧੀ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਨੇ ਕੀਤਾ ਹੈ।
ਇਸਦੇ ਨਾਲ ਹੀ ਦੱਸ ਦਈਏ ਕਿ ਭਲਕੇ ‘ਜਲੰਧਰ ‘ਚ ਸਾਰੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਫੈਸਲਾ ਸ਼ਹਿਰ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਇਸ ਸਬੰਧੀ ਜਲੰਧਰ ਕਮਿਸ਼ਨਰੇਟ ਅਤੇ ਜਲੰਧਰ ਦੇਹਾਤ ਪੁਲਿਸ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।