ਪੰਜਾਬ ਵਿੱਚ ਅਪਰਾਧ ਅਤੇ ਕਤਲ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਅੰਮ੍ਰਿਤਸਰ ਸੁਲਤਾਨਵਿੰਡ ਰੋਡ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਾਰ ਫਿਰ ਫਾਇਰਿੰਗ ਹੋਈ ਹੈ। ਇਸ ਘਟਨਾ ‘ਚ ਜ਼ਖ਼ਮੀ ਹੋਏ ਲੋਕਾਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਖਤਰੇ ਤੋਂ ਬਾਹਰ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਘਟਨਾ ਵਾਲੀ ਥਾਂ ਤੋਂ ਇੱਕ ਖੋਲ ਵੀ ਬਰਾਮਦ ਕੀਤਾ ਹੈ।
ਕੀ ਹੈ ਮਾਮਲਾ?
ਜਾਣਕਾਰੀ ਮੁਤਾਬਕ ਅਪਰਾਧਿਕ ਪਿਛੋਕੜ ਵਾਲੇ ਕਰੀਬ 12 ਲੋਕਾਂ ਨੇ ਇਕ ਨੌਜਵਾਨ ‘ਤੇ ਹਮਲਾ ਕਰ ਦਿੱਤਾ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸੇ ਦੌਰਾਨ ਨੌਜਵਾਨ ਨੂੰ ਦੋ ਗੋਲੀਆਂ ਲੱਗੀਆਂ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਸੁਜਲ ਨੇ ਦੱਸਿਆ ਕਿ ਉਹ ਸੁਲਤਾਨਵਿੰਡ ਰੋਡ ’ਤੇ ਝੰਡੇ ਕੋਲ ਖੜ੍ਹਾ ਸੀ। ਉਦੋਂ ਕੁਝ ਨੌਜਵਾਨਾਂ ਨੇ ਆ ਕੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਉਹਨੇ ਕਿਹਾ ਕਿ ਇੱਕ ਗੋਲੀ ਮੇਰੇ ਪੱਟ ‘ਤੇ ਅਤੇ ਦੂਜੀ ਮੋਢੇ ‘ਤੇ ਵੱਜ ਕੇ ਨਿਕਲ ਗਈ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ।
ਜ਼ਖ਼ਮੀ ਸੁਜਲ ਨੇ ਕਿਹਾ ਕਿ ਮੈਂ ਗੋਲੀਆਂ ਚਲਾਉਣ ਵਾਲੇ ਲੋਕਾਂ ਨੂੰ ਜਾਣਦਾ ਹੈ ਅਤੇ ਮੁਲਜ਼ਮਾਂ ਨੇ ਪਹਿਲਾਂ ਵੀ ਹਮਲਾ ਕੀਤਾ ਸੀ। ਮੁਹੱਲਾ ਵਾਸੀ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸ ਦੇ ਲੜਕੇ ਸੁਜਲ ਦੀ ਕੁਝ ਲੋਕਾਂ ਨਾਲ ਪੁਰਾਣੀ ਦੁਸ਼ਮਣੀ ਸੀ।ਇਸ ਦੌਰਾਨ ਆਦੀ, ਅਨਿਕੇਤ, ਦਾਨਿਸ਼ ਅਤੇ ਕੁਝ ਹੋਰ ਮੋਟਰਸਾਈਕਲ ‘ਤੇ ਆਏ ਅਤੇ ਬੇਟੇ ‘ਤੇ ਹਮਲਾ ਕਰ ਦਿੱਤਾ। ਪਹਿਲਾਂ ਉਨ੍ਹਾਂ ਨੇ ਉਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ, ਜਦੋਂ ਬੇਟਾ ਭੱਜਣ ਲਈ ਭੱਜਿਆ ਤਾਂ ਦੋਸ਼ੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।