ਪ੍ਰਦੂਸ਼ਣ ਤੋਂ ਪ੍ਰੇਸ਼ਾਨ ਉੱਤਰ ਭਾਰਤ ਦੇ ਲੋਕਾਂ ਨੂੰ ਜਲਦੀ ਹੀ ਇਸ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਛੇਤੀ ਹੀ ਦੇਸ਼ ਦੇ ਉੱਤਰੀ ਹਿੱਸੇ ‘ਚ ਦਸਤਕ ਦੇਣ ਵਾਲੀ ਹੈ, ਜਿਸ ਕਾਰਨ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ‘ਚ ਮੀਂਹ ਪੈਣਾ ਤੈਅ ਹੈ। ਪੰਜਾਬ ਵਿੱਚ ਕਈ ਥਾਵਾਂ ‘ਤੇ 27 ਨਵੰਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਅਨੁਸਾਰ ਮੀਂਹ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਦੇ ਕਾਰਨ ਪੰਜਾਬ ਵਿੱਚ ਠੰਡ ਜ਼ਿਆਦਾ ਵੱਧ ਸਕਦੀ ਹੈ।
ਸੂਬੇ ਵਿੱਚ ਲਗਾਤਾਰ ਕਮੀ ਆ ਰਹੀ ਹੈ ਪਰ ਇਸ ਦੇ ਬਾਵਜੂਦ ਹਵਾ ਪ੍ਰਦੂਸ਼ਿਤ ਹੋ ਰਹੀ ਹੈ। ਜੇਕਰ ਸੂਬੇ ਦੀ ਹਵਾ ਦੀ ਗੁਣਵੱਤਾ ਦੀ ਗੱਲ ਕਰੀਏ ਤਾਂ ਅਜੇ ਤੱਕ ਇਸ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦਾ AQI (ਏਅਰ ਕੁਆਲਿਟੀ ਇੰਡੈਕਸ) 350, ਜ਼ਿਲ੍ਹਾ ਪਟਿਆਲਾ ਦਾ 254, ਜ਼ਿਲ੍ਹਾ ਲੁਧਿਆਣਾ ਦਾ 287, ਜ਼ਿਲ੍ਹਾ ਖੰਨਾ ਅਤੇ ਜ਼ਿਲ੍ਹਾ ਜਲੰਧਰ ਦਾ 210 ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 188 ਅਤੇ ਮੰਡੀ ਗੋਬਿੰਦਗੜ੍ਹ ਵਿੱਚ 155 AQI ਦਰਜ ਕੀਤਾ ਗਿਆ ਹੈ।