ਹਾਲ ਹੀ ‘ਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ‘ਚ ਦੂਜੇ ਟੀ-20 ਮੈਚ ‘ਚ ਭਾਰਤ ਨੇ ਆਸਟ੍ਰੇਲੀਆ ਨੂੰ ਹਰਾ ਦਿੱਤਾ ਹੈ। ਟੀਮ ਇੰਡੀਆ ਵਿਸ਼ਾਖਾਪਟਨਮ ਦੇ ਮੈਦਾਨ ‘ਤੇ ਖੇਡੇ ਗਏ ਪਹਿਲੇ ਟੀ-20 ਮੈਚ ਨੂੰ ਜਿੱਤ ਕੇ 5 ਮੈਚਾਂ ਦੀ ਟੀ-20 ਸੀਰੀਜ਼ ‘ਚ ਅੱਗੇ ਸੀ। ਇਸ ਟੀਮ ਨੇ ਇਸੇ ਰਫ਼ਤਾਰ ਨੂੰ ਜਾਰੀ ਰੱਖਿਆ ਅਤੇ ਤਿਰੂਵਨੰਤਪੁਰਮ ਵਿੱਚ 44 ਦੌੜਾਂ ਨਾਲ ਜਿੱਤ ਦਰਜ ਕਰਕੇ ਆਪਣੀ ਬੜ੍ਹਤ ਨੂੰ 2-0 ਨਾਲ ਵਧਾ ਦਿੱਤਾ। ਦੂਜੇ ਟੀ-20 ਵਿੱਚ ਆਸਟਰੇਲੀਆ ਨੇ ਟਾਸ ਜਿੱਤ ਕੇ ਭਾਰਤੀ ਟੀਮ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਯਸ਼ਸਵੀ ਜੈਸਵਾਲ, ਈਸ਼ਾਨ ਕਿਸ਼ਨ ਅਤੇ ਰੁਤੂਰਾਜ ਗਾਇਕਵਾੜ ਨੇ ਅਰਧ ਸੈਂਕੜੇ ਲਗਾ ਕੇ ਆਸਟਰੇਲੀਆ ਦੇ ਫੈਸਲੇ ਨੂੰ ਗਲਤ ਸਾਬਤ ਕੀਤਾ ਅਤੇ 20 ਓਵਰਾਂ ਵਿੱਚ 4 ਵਿਕਟਾਂ ਗੁਆ ਕੇ ਸਕੋਰ 235 ਤੱਕ ਪਹੁੰਚਾਇਆ। ਜਵਾਬ ‘ਚ ਆਸਟ੍ਰੇਲੀਆ ਦੀ ਟੀਮ 191/9 ਦੌੜਾਂ ਹੀ ਬਣਾ ਸਕੀ।