ਦੇਸ਼ ਭਰ ‘ਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਵੱਖ-ਵੱਖ ਸੂਬਿਆਂ ‘ਚ ਸਵੇਰ ਅਤੇ ਸ਼ਾਮ ਨੂੰ ਠੰਢ ਮਹਿਸੂਸ ਹੋਣ ਲੱਗੀ ਹੈ। ਪੰਜਾਬ ਦੇ ਵੱਡੀ ਗਿਣਤੀ ਇਲਾਕਿਆਂ ਵਿਚ ਰਾਤ ਤੋਂ ਬੱਦਲ ਛਾਏ ਹੋਏ ਹਨ ਤੇ ਬਾਰਸ਼ ਦੀ ਭਵਿੱਖਬਾਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ 28 ਨਵੰਬਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਅੱਜ ਤੂਫ਼ਾਨ ਆ ਸਕਦਾ ਹੈ।
ਮਾਹਿਰਾਂ ਦੇ ਅਨੁਸਾਰ, ਮੀਂਹ ਤੋਂ ਬਾਅਦ AQI ਪੱਧਰ ਵਿੱਚ ਵੀ ਸੁਧਾਰ ਹੋ ਸਕਦਾ ਹੈ, ਕਿਉਂਕਿ ਇਹ ਹਵਾ ਵਿੱਚ ਮੌਜੂਦ ਧੂੜ ਦੇ ਬਾਰੀਕ ਕਣਾਂ ਨੂੰ ਸਾਫ਼ ਕਰ ਦੇਵੇਗਾ। ਧਿਆਨ ਯੋਗ ਹੈ ਕਿ ਭਾਵੇਂ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਪਰ ਪੰਜਾਬ ਦਾ ਮਾਹੌਲ ਅਜੇ ਵੀ ਪ੍ਰਦੂਸ਼ਿਤ ਹੈ। ਜ਼ਿਆਦਾਤਰ ਸ਼ਹਿਰਾਂ ਦਾ AQI ਖਰਾਬ ਸ਼੍ਰੇਣੀ ‘ਚ ਆ ਰਿਹਾ ਹੈ।