ਸਿੱਖ ਫਾਰ ਜਸਟਿਸ (SFJ) ਦੇ ਲੀਡਰ ਗੁਰਪਤਵੰਤ ਸਿੰਘ ਪੰਨੂ ਨੇ ਮੁੜ ਭਾਰਤ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਹੁਣ ਗੁਰਪਤਵੰਤ ਪੰਨੂ ਨੇ ਅੰਮ੍ਰਿਤਸਰ ‘ਚ ਭੰਡਾਰੀ ਪੁਲ ਨੇੜੇ ਐਲੀਵੇਟਿਡ ਰੋਡ ਦੇ ਹੇਠਾਂ ਖੰਭਿਆਂ ‘ਤੇ ਖਾਲਿਸਤਾਨੀ ਨਾਅਰੇ ਲਿਖਵਾਏ ਹਨ। ਇਸ ਬਾਰੇ ਪੰਨੂ ਨੇ ਵੀਡੀਓ ਜਾਰੀ ਕਰਕੇ ਖੁਦ ਦਾਅਵਾ ਕੀਤਾ ਹੈ। ਪਨੂੰ ਆਪਣੀ ਵੀਡੀਓ ‘ਚ ਕਹਿ ਰਿਹਾ ਹੈ ਕਿ ਏਅਰਪੋਰਟ ਰੋਡ ‘ਤੇ ਨਾਅਰੇ ਲਿਖੇ ਹਨ।
ਇਸ ਦੇ ਨਾਲ ਹੀ ਪੰਨੂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਝੰਡੇ ਲਹਿਰਾਉਣ ਦੀ ਗੱਲ ਵੀ ਕਹੀ ਹੈ। ਵੀਡੀਓ ‘ਚ ਉਸ ਨੇ ਫਿਰ ਏਅਰ ਇੰਡੀਆ ਦੇ ਬਾਈਕਾਟ ਦੀ ਗੱਲ ਕਹੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਤੇ ਏਅਰਪੋਰਟ ਰੋਡ ਨੇੜੇ ਨਾਅਰੇ ਲਿਖਣ ਵਾਲਿਆਂ ਨੂੰ ਟ੍ਰੇਸ ਕਰਨ ਵਿੱਚ ਜੁਟ ਗਈ ਹੈ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਨੂ ਨੇ 4 ਨਵੰਬਰ ਨੂੰ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਭਾਰਤ ਨੇ ਸਿੱਖਾਂ ‘ਤੇ ਤਸ਼ੱਦਦ ਕੀਤਾ ਹੈ। ਪੰਜਾਬ ਦੇ ਭਾਰਤ ਤੋਂ ਵੱਖ ਹੋਣ ਤੋਂ ਬਾਅਦ ਉਹ ਬੇਅੰਤ ਸਿੰਘ ਤੇ ਸਤਵੰਤ ਸਿੰਘ ਦੇ ਨਾਂ ‘ਤੇ ਦਿੱਲੀ ਏਅਰਪੋਰਟ ਦਾ ਨਾਂ ਬਦਲ ਦੇਣਗੇ। ਬੇਅੰਤ ਸਿੰਘ ਤੇ ਸਤਵੰਤ ਸਿੰਘ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਬਾਡੀਗਾਰਡ ਸਨ। ਦੋਵਾਂ ਨੇ 31 ਅਕਤੂਬਰ ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।