ਪੰਜਾਬ ਵਿਧਾਨ ਦਾ ਦੋ ਦਿਨਾਂ ਇਜਲਾਸ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਵਿਛੜੀਆਂ ਰੂਹਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼ਰਧਾਂਜਲੀ ਦਿੱਤੀ ਗਈ ਅਤੇ ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ 2:30 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਹ ਸੈਸ਼ਨ ਸਿਰਫ਼ ਦੋ ਦਿਨਾਂ ਲਈ ਸੱਦਿਆ ਗਿਆ ਹੈ।
ਸੈਸ਼ਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ ’ਤੇ ਨਿਸ਼ਾਨਾ ਕੱਸਿਆ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਸੈਸ਼ਨ ਵਿਚ ਚੰਗੀ ਬਹਿਸ ਚਾਹੁੰਦੇ ਹਾਂ, ਕੋਈ ਖਿੱਚੋਤਾਣ ਨਹੀਂ। ਉਨ੍ਹਾਂ ਮਾਈਨਿੰਗ ਸੰਬੰਧੀ ਸਵਾਲ ਚੁੱਕਦਿਆਂ ਕਿਹਾ ਕਿ ਮਾਈਨਿੰਗ ਦਾ 20 ਹਜ਼ਾਰ ਕਰੋੜ ਰੁਪਇਆ ਕਿੱਥੇ ਗਿਆ ਅਤੇ ਬੁਢਾਪਾ ਪੈਨਸ਼ਨ ਸਕੀਮ ਅਜੇ ਤੱਕ ਲਾਗੂ ਨਹੀਂ ਕੀਤੀ ਗਈ ਹੈ।