ਉੱਤਰਾਖੰਡ ਦੀ ਸਿਲਕਿਆਰਾ ਸੁਰੰਗ ਵਿੱਚ 12 ਨਵੰਬਰ ਤੋਂ ਫਸੇ 41 ਮਜ਼ਦੂਰਾਂ ਨੂੰ ਕੱਢਣ ਦਾ ਕੰਮ ਸ਼ੁਰੂ ਹੋ ਗਿਆ ਹੈ। NDRF ਦੀ ਟੀਮ ਹੁਣ ਅੱਜ 17 ਦਿਨਾਂ ਤੋਂ ਫਸੇ 41 ਮਜ਼ਦੂਰਾਂ ਨੂੰ ਸੁਰੰਗ ‘ਚੋਂ ਬਾਹਰ ਕੱਢੇਗੀ। ਸੁਰੰਗ ਦੇ ਨੇੜੇ ਇੱਕ ਬੇਸ ਹਸਪਤਾਲ ਹੈ, ਇਸ ਹਸਪਤਾਲ ‘ਚ ਮਜ਼ਦੂਰਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ 30-35 ਕਿਲੋਮੀਟਰ ਦੂਰ ਹਸਪਤਾਲ ਲਿਜਾਇਆ ਜਾਵੇਗਾ। ਜੇਕਰ ਕਿਸੇ ਮਜ਼ਦੂਰ ਦੀ ਹਾਲਤ ਵਿਗੜਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਏਅਰਲਿਫਟ ਕਰਕੇ ਏਮਜ਼ ਰਿਸ਼ੀਕੇਸ਼ ਭੇਜਿਆ ਜਾਵੇਗਾ।
ਇਸ ਨੂੰ ਲੈ ਕੇ ਉੱਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ. ਉਹਨਾਂ ਟਵੀਟ ਕਰ ਕਿਹਾ ਕਿ, “ਬਾਬਾ ਬੂਖ ਨਾਗ ਜੀ ਦੀ ਅਪਾਰ ਕਿਰਪਾ, ਕਰੋੜਾਂ ਦੇਸ਼ਵਾਸੀਆਂ ਦੀਆਂ ਅਰਦਾਸਾਂ ਅਤੇ ਬਚਾਅ ਕਾਰਜ ਵਿੱਚ ਲੱਗੀਆਂ ਸਾਰੀਆਂ ਬਚਾਅ ਟੀਮਾਂ ਦੀ ਅਣਥੱਕ ਮਿਹਨਤ ਦੇ ਨਤੀਜੇ ਵਜੋਂ ਮਜ਼ਦੂਰਾਂ ਨੂੰ ਬਾਹਰ ਕੱਢਣ ਲਈ ਸੁਰੰਗ ਵਿੱਚ ਪਾਈਪਾਂ ਵਿਛਾਉਣ ਦਾ ਕੰਮ ਪੂਰਾ ਹੋ ਗਿਆ ਹੈ। ਜਲਦੀ ਹੀ ਸਾਰੇ ਮਜ਼ਦੂਰ ਭਰਾਵਾਂ ਨੂੰ ਬਾਹਰ ਕੱਢ ਲਿਆ ਜਾਵੇਗਾ।