ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਬੀਤੇ ਕੁਛ ਦਿਨ ਪਹਿਲਾਂ ਜਿਹੜੀ ਇੰਟਰਵਿਊ ਹੋਈ ਸੀ ਉਹ ਮਾਮਲਾ ਹਾਲੇ ਸ਼ਾਂਤ ਨਹੀਂ ਹੋਇਆ। ਸਗੋਂ HIGH COURTਤੱਕ ਪਹੁੰਚ ਗਿਆ ਹੈ ਤੇ ਹੁਣ ਮੰਗਲਵਾਰ ਭਾਵ ਅੱਜ ਇਸ ਮਾਮਲੇ ਦੀ ਸੁਣਵਾਈ ਹੋਈ ਹੈ। ਹਾਈਕੋਰਟ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮਾਰਚ 2023’ਚ ਜਾਰੀ ਇੰਟਰਵਿਊ ‘ਤੇ ADGP ਜੇਲ ਨੂੰ ਤਲਬ ਕੀਤਾ ਹੈ।
ਹਾਈਕੋਰਟ ਨੇ ਕਿਹਾ ਕਿ ਸਰਕਾਰ ਨੇ ਇਸ ਮਾਮਲੇ ‘ਚ ਕੁਝ ਨਹੀਂ ਕੀਤਾ, ਜਿਸ ਕਾਰਨ ADGP ਜੇਲ ਖੁਦ ਅਦਾਲਤ ‘ਚ ਵੱਖਰੀ ਸੁਣਵਾਈ ‘ਚ ਪੇਸ਼ ਹੋ ਕੇ ਦੱਸਣ ਕਿ ਇਸ ਮਾਮਲੇ ‘ਚ ਹੁਣ ਤੱਕ ਕੀ ਕੀਤਾ ਗਿਆ ਹੈ। ਦੱਸ ਦਈਏ ਕਿ ਸਰਕਾਰ ਨੇ ਜਵਾਬ ਦਾਇਰ ਕਰਨ ਲਈ ਡੇਢ ਮਹੀਨੇ ਦਾ ਸਮਾਂ ਮੰਗਿਆ ਸੀ ਪਰ ਸਰਕਾਰ ਨੇ ਅਜੇ ਤੱਕ ਕੁਝ ਨਹੀਂ ਕੀਤਾ, ਜਿਸ ਕਾਰਨ ਹੁਣ ਏਡੀਜੀਪੀ ਜੇਲ੍ਹ ਨੂੰ ਆਰਡਰ ਦੇ ਦਿੱਤੇ ਗਏ ਹਨ।
ਕੀ ਹੈ ਮਾਮਲਾ?
ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਨੇ ਇੱਕ ਨਿਜੀ ਚੈਨਲ ‘ਤੇ ਇੰਟਰਵਿਊ ਦਿੱਤਾ ਸੀ. ਲਾਰੈਂਸ ਦੇ ਇਸ ਇੰਟਰਵਿਊ ਨੇ ਪੰਜਾਬ ਭਰ ਵਿੱਚ ਸਨਸਨੀ ਮਚਾ ਦਿੱਤੀ ਸੀ। ਲਾਰੈਂਸ ਦਾ ਦੂਜਾ ਇੰਟਰਵਿਊ ਵੀ ਇਸੇ ਚੈਨਲ ‘ਤੇ ਪ੍ਰਸਾਰਿਤ ਕੀਤਾ ਗਿਆ ਸੀ। ਇਸ ਇੰਟਰਵਿਊ ਤੋਂ ਬਾਅਦ ਪੰਜਾਬ ਸਰਕਾਰ ਅਤੇ ਡੀਜੀਪੀ ਦੋਵਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ।
ਗੈਂਗਸਟਰ ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਦੀ ਸ਼ਾਮ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ‘ਆਪ’ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ। ਹਾਲ ਹੀ ਵਿੱਚ ਗੋਇੰਦਵਾਲ ਜੇਲ੍ਹ ਅਤੇ ਹੁਣ ਲਾਰੈਂਸ ਪਾਰਟ-1 ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਹਰਜੋਤ ਬੈਂਸ ਤੋਂ ਜੇਲ੍ਹ ਵਿਭਾਗ ਦੀ ਵਾਗਡੋਰ ਸੰਭਾਲ ਲਈ ਸੀ।