ਦੇਸ਼ ਭਰ ‘ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕਈਜ਼ਿਲ੍ਹਿਆ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ, ਕਰਨਾਲ, ਕੁਰੂਕਸ਼ੇਤਰ, ਯਮੁਨਾਨਗਰ ਅਤੇ ਕੈਥਲ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮਾਹਿਰਾਂ ਅਨੁਸਾਰ ਮੀਂਹ ਤੋਂ ਬਾਅਦ ਹਵਾ ਦੀ ਗੁਣਵੱਤਾ ਸੂਚਕਾਂਕ ਦਾ ਪੱਧਰ ਵੀ ਸੁਧਰ ਸਕਦਾ ਹੈ, ਕਿਉਂਕਿ ਇਹ ਹਵਾ ਵਿੱਚ ਮੌਜੂਦ ਧੂੜ ਦੇ ਬਾਰੀਕ ਕਣਾਂ ਨੂੰ ਸਾਫ਼ ਕਰ ਦੇਵੇਗਾ।
ਪੰਜਾਬ ਵਿਚ ਐਤਵਾਰ ਤੋਂ ਤਾਪਮਾਨ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਪਠਾਨਕੋਟ ਪੰਜਾਬ ਦੇ ਸਭ ਤੋਂ ਨਮੀ ਵਾਲੇ ਜ਼ਿਲ੍ਹੇ ਵਜੋਂ ਦਰਜ ਕੀਤਾ ਗਿਆ ਹੈ। ਜਿੱਥੇ ਤਾਪਮਾਨ 11.3 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ।ਦੱਸਣਯੋਗ ਹੈ ਕਿ ਜੇਕਰ ਹਰਿਆਣਾ-ਪੰਜਾਬ ‘ਚ ਬਾਰਿਸ਼ ਹੁੰਦੀ ਹੈ ਤਾਂ ਇਸ ਨਾਲ AQI ਪੱਧਰ ‘ਚ ਵੀ ਸੁਧਾਰ ਹੋ ਸਕਦਾ ਹੈ। ਮੌਜੂਦਾ ਸਮੇਂ ਵਿੱਚ ਹਰਿਆਣਾ ਅਤੇ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਹਵਾ ਪ੍ਰਦੂਸ਼ਣ ਦੇ ਪੱਧਰ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ।