ਪਿਛਲੇ ਸਾਲ ਚੰਡੀਗੜ੍ਹ ਯੂਨੀਵਰਸਿਟੀ ਤੋਂ 60 ਲੜਕੀਆਂ ਦੀ ਅਸ਼ਲੀਲ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੈਂਪਸ ‘ਚ ਆਏ ਦਿਨ ਹੜਤਾਲ ਕੀਤੀ। ਹੁਣ ਇਸੇ ਨਾਲ ਜੁੜਿਆ ਨਵਾਂ ਮਾਮਲਾ ਚੰਡੀਗੜ੍ਹ ਦੇ ਸੈਕਟਰ 22 ਦੇ PG ਤੋਂ ਸਾਹਮਣੇ ਆਇਆ ਹੈ, ਜਿੱਥੇ PG ‘ਚ ਰਹਿਣ ਵਾਲੀ ਇੱਕ ਕੁੜੀ ਵੱਲੋਂ ਬਾਥਰੂਮ ‘ਚ ਲੱਗੇ ਗੀਜ਼ਰ ਉੱਤ ਕੈਮਰਾ ਲਗਾ ਕੇ ਆਪਣੇ ਨਾਲ ਰਹਿੰਦੀਆਂ 5 ਕੁੜੀਆਂ ਦੀਆਂ ਅਸ਼ਲੀਲ ਵੀਡੀਓ ਬਣਾਈਆਂ ਜਾ ਰਹੀਆਂ ਸਨ. ਜਾਣਕਾਰੀ ਮੁਤਾਬਕ ਕੁੜੀ ਵੱਲੋਂ ਇਹ ਕੈਮਰਾ ਸੈਕਟਰ-20 ਦੇ ਰਹਿਣ ਵਾਲੇ ਆਪਣੇ ਬੁਆਏਫ੍ਰੈਂਡ ਅਮਿਤ ਹਾਂਡਾ ਦੇ ਕਹਿਣ ‘ਤੇ ਲਗਾਇਆ ਗਿਆ ਸੀ।
ਇਸ ਘਟਨਾ ਬਾਰੇ ਉਦੋਂ ਪੱਤਾ ਲੱਗਿਆ ਜਦੋਂ ਉਹਨਾਂ 5 ਕੁੜੀਆਂ ‘ਚੋਂ ਇੱਕ ਕੁੜੀ ਬਾਥਰੂਮ ‘ਚ ਗਈ ਤਾਂ ਉਹਨੇ ਵੇਖਿਆ ਗੀਜ਼ਰ ਦੇ ਉੱਪਰ ਇੱਕ ਡਿਵਾਈਸ ਪਈ ਹੈ। ਇਸ ਤੋਂ ਬਾਅਦ ਜਦੋਂ ਉਸ ਕੁੜੀ ਨੇ ਆਪਣੇ ਨਾਲ ਰਹਿੰਦੀ ਬਾਕੀ ਕੁੜੀਆਂ ਨੂੰ ਇਹ ਡਿਵਾਇਸ ਵਿਖਾਈ ਤਾਂ ਜਾਂਚ ਵਿੱਚ ਸਾਹਮਣੇ ਆਇਆ ਕਿ ਇੱਕ ਖੂਫੀਆ ਕੈਮਰਾ ਹੈ। ਕੁੜੀਆਂ ਵੱਲੋਂ ਤੁਰੰਤ ਇਸਦੀ ਸੂਚਨਾ ਮਕਾਨ ਮਾਲਿਕ ਨੂੰ ਦਿੱਤੀ ਗਈ ਮਕਾਨ ਮਾਲਕ ਨੇ ਇਸ ਦੀ ਸ਼ਿਕਾਇਤ ਸੈਕਟਰ-17 ਥਾਣੇ ਵਿੱਚ ਕੀਤੀ। ਇਸ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਯੰਤਰ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਸੀ, 509 ਅਤੇ 66 ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਲੈਬ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਸਾਥੀ ਕੁੜੀਆਂ ਦੀਆਂ ਕਿੰਨੀਆਂ ਵੀਡੀਓਜ਼ ਬਣਾਈਆਂ ਹਨ। ਉਸ ਨੇ ਅੱਗੇ ਕਿਸ ਨੂੰ ਭੇਜੀਆਂ ਹਨ? ਪੁਲਸ ਅਜੇ ਇਸ ਦੀ ਜਾਂਚ ਕਰ ਰਹੀ ਹੈ।