ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦੂਜਾ ਦਿਨ ਹੈ ਅਤੇ ਇਜਲਾਸ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਦੀ ਕਾਰਵਾਈ ਦੌਰਾਨ ਚਾਰ ਬਿੱਲ ਪਾਸ ਹੋਏ ਹਨ। ਕਾਂਗਰਸ ਨੇ ਸੈਸ਼ਨ ਦਾ ਸਮਾਂ ਵਧਾਉਣ ਨੂੰ ਲੈ ਕੇ ਸਦਨ ‘ਚੋਂ ਵਾਕਆਊਟ ਕਰ ਦਿੱਤਾ ਹੈ। ਸਿਫਰ ਕਾਲ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਉਠਾਇਆ ਤੇ ਮੰਗ ਕੀਤੀ ਕਿ ਇਸ ‘ਤੇ ਵਿਧਾਨ ਸਭਾ ‘ਚ ਲੰਬੀ ਚਰਚਾ ਕਰਵਾਈ ਜਾਵੇ।
ਸੀਐਮ ਇਸ ਚਰਚਾ ਨੂੰ ਲੁਧਿਆਣਾ ‘ਚ ਲੈ ਗਏ। ਉਨ੍ਹਾਂ ਮੰਗ ਕੀਤੀ ਕਿ ਇਸ ਬਾਰੇ ਸਰਬ ਪਾਰਟੀ ਮੀਟਿੰਗ ਬੁਲਾ ਕੇ ਚਰਚਾ ਕੀਤੀ ਜਾਵੇ ਜਿਸ ਵਿਚ ਮਾਹਿਰਾਂ ਨੂੰ ਵੀ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 1982 ਤੋਂ ਬਾਅਦ ਪਾਣੀ ‘ਤੇ ਕੋਈ ਵ੍ਹਾਈਟ ਪੇਪਰ ਨਹੀਂ ਆਇਆ। ਇਸ ਲਈ ਇਸ ਸਬੰਧੀ ਨਵਾਂ ਵ੍ਹਾਈਟ ਪੇਪਰ ਲਿਆਂਦਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਦੂਜੇ ਅਤੇ ਆਖਰੀ ਦਿਨ ਇੱਕ ਵਾਰ ਫਿਰ ਕਾਨੂੰਨ ਵਿਵਸਥਾ ਨੂੰ ਲੈ ਕੇ ਹੰਗਾਮਾ ਹੋਇਆ ਹੈ।