ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਅਤੇ ਜੇਲ੍ਹ ਬ੍ਰੇਕ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ ਸਿੰਘ ਤਾਰਾ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਦੱਸ ਦਈਏ ਕਿ ਜਗਤਾਰ ਸਿੰਘ ਤਾਰਾ ਨੂੰ ਇਹ ਜਮਾਨਤ 3 ਦਸੰਬਰ ਨੂੰ ਆਪਣੀ ਭਤੀਜੀ ‘ਚ ਵਿਆਹ ‘ਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ. ਮਿਲੀ ਜਾਣਕਾਰੀ ਮੁਤਾਬਕ ਅਦਾਲਤ ਵੱਲੋਂ ਜਗਤਾਰ ਸਿੰਘ ਤਾਰਾ ਨੂੰ ਉਸ ਦੇ ਵਿਆਹ ‘ਚ ਜਾਣ ਲਈ 2 ਘੰਟੇ ਦੀ ਇਜਾਜ਼ਤ ਦਿੱਤੀ ਗਈ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਜਗਤਾਰ ਸਿੰਘ ਤਾਰਾ ਸਖ਼ਤ ਸੁਰੱਖਿਆ ਹੇਠ ਜੇਲ੍ਹ ਤੋਂ 2 ਘੰਟਿਆਂ ਲਈ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਲ ਹੋ ਸਕੇਗਾ
ਦੱਸ ਦੇਈਏ ਕਿ ਇਸੇ ਮਹੀਨੇ ਜਗਤਾਰ ਸਿੰਘ ਨੂੰ ਚੰਡੀਗੜ੍ਹ ਅਦਾਲਤ RDX ਨਾਲ ਸਬੰਧਤ ਮਾਮਲੇ ਵਿੱਚ ਬਰੀ ਕਰ ਚੁੱਕੀ ਹੈ। ਚੰਡੀਗੜ੍ਹ ਪੁਲਿਸ ਜਗਤਾਰ ਸਿੰਘ ਖ਼ਿਲਾਫ਼ RDX ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ ਹੈ। ਦਰਅਸਲ ਜਗਤਾਰ ਸਿੰਘ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ RDX ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।