ਬੀਤੇ ਦਿਨ ਲੁਧਿਆਣਾ ਵਿਖੇ ਹੋਈ 25 ਲੱਖ ਰੁਪਏ ਦੀ ਲੁੱਟ ਬਾਰੇ ਵੱਡਾ ਖੁਲਾਸਾ ਹੋਇਆ ਹੈ। ਦਰਅਸਲ ਪੈਟਰੋਲ ਪੰਪ ਤੇ ਕੰਮ ਕਰਨ ਵਾਲੇ ਕਰਿੰਦਿਆਂ ਨੇ ਹੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਨ੍ਹਾਂ ਵਿੱਚ ਮੁੱਖ ਸਾਜਿਸ਼ਕਰਤਾ ਪੈਟਰੋਲ ਪੰਪ ਤੇ ਕੰਮ ਕਰਨ ਵਾਲਾ ਅਸਿਸਟੈਂਟ ਮੈਨੇਜਰ ਸੀ। ਜਿਸਨੇ ਆਪਣੇ ਪੁਰਾਣੇ ਸਾਥੀਆਂ ਦੇ ਨਾਲ ਮਿਲ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਾਣਕਾਰੀ ਮੁਤਾਬਿਕ ਪੁਲਿਸ ਨੇ ਤਿੰਨਾਂ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।