ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ’ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰ ਨੇ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਆਖਿਆ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ