ਕਾਂਗਰਸ ਸਰਕਾਰ ‘ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ‘ਤੇ ED ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਤੜਕੇ ਹੀ ED ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਨ੍ਹਾਂ ਦੇ ਘਰ ਪਹੁੰਚ ਗਏ। ਇਸਦੇ ਨਾਲ ਕਿਹਾ ਜਾ ਰਿਹਾ ਹੈ ਕਿ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜਗਲਾਤ ਵਿਭਾਗ ਦੇ ਕੁੱਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦੇ ਘਰਾਂ ‘ਤੇ ਵੀ ਇਹ ਛਾਪੇਮਾਰੀ ਹੋ ਰਹੀ ਹੈ। ਇਸ ਛਾਪੇਮਾਰੀ ਦੌਰਾਨ ਈਡੀ ਦੀਆਂ ਟੀਮਾਂ ਵੱਲੋਂ ਕਿਸੇ ਨੂੰ ਵੀ ਘਰ ਦੇ ਅੰਦਰ ਜਾਂ ਬਾਹਰ ਆਉਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾ ਰਹੀ।
ਪਤਾ ਲੱਗਾ ਹੈ ਕਿ ਇਹ ਛਾਪੇਮਾਰੀ ਜੰਗਲਾਤ ਵਿਭਾਗ ‘ਚ ਦਰੱਖਤਾਂ ਨੂੰ ਕੱਟਣ ਤੋਂ ਬਾਅਦ ਵੇਚਣ ਦੇ ਦੋਸ਼ਾਂ ‘ਚ ਹੋਏ ਘਪਲੇ ਦੇ ਮਾਮਲੇ ‘ਚ ਕੀਤੀ ਗਈ ਹੈ। ਇਸ ਦੌਰਾਨ ਈ. ਡੀ. ਵਲੋਂ ਕਈ ਦਸਤਾਵੇਜ਼ ਕਬਜ਼ੇ ‘ਚ ਲਏ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਾਧੂ ਸਿੰਘ ਧਰਮਸੋਤ ਦੇ ਘਰ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਸੀ।