ਪੰਜਾਬ ‘ਚ ਸੜਕ ਹਾਦਸੇ ਲਗਾਤਾਰ ਵਧਦੇ ਹਨ। ਪਟਿਆਲਾ ਦੇ ਚੀਕਾ ਰੋਡ ‘ਤੇ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਇਕ ਤੇਜ਼ ਰਫ਼ਤਾਰ ਕਾਰ ਨੇ ਕੰਮ ਤੋਂ ਘਰ ਪਰਤ ਰਹੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿਤੀ, ਜਿਸ ਵਿਚ ਪਿੰਡ ਚਰਾਸੋ ਦੇ ਸੰਜੂ (23) ਅਤੇ ਬਲਬੇੜਾ ਦੇ ਰਹਿਣ ਵਾਲੇ ਗੁਰਤੇਜ ਦੀ ਦੇਰ ਰਾਤ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਬਲਬੇੜਾ ਪੁਲਿਸ ਚੌਂਕੀ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਇਆ।
ਇਸ ਪੂਰੇ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਸੰਜੂ ਮਜ਼ਦੂਰੀ ਦਾ ਕੰਮ ਕਰਦਾ ਸੀ। ਦੇਰ ਰਾਤ ਜਦੋਂ ਉਹ ਕੰਮ ਖਤਮ ਕਰਕੇ ਵਾਪਸ ਪਿੰਡ ਜਾ ਰਿਹਾ ਸੀ ਤਾਂ ਉਸ ਦੇ ਦੋਸਤ ਨੇ ਗੁਰਤੇਜ ਨੂੰ ਅਪਣੇ ਨਾਲ ਬਿਠਾ ਲਿਆ। ਜਦੋਂ ਦੋਵੇਂ ਮੋਟਰਸਾਈਕਲ ਸਵਾਰ ਰਾਧਾ ਸੁਆਮੀ ਡੇਰੇ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿਤੀ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਲੋਕਾਂ ਨੇ ਦੋਨਾਂ ਨੂੰ ਹਸਪਤਾਲ ਨੂੰ ਹਸਪਤਾਲ ਪਹੁੰਚਾਇਆ
ਇਸਦੇ ਨਾਲ ਹੀ ਪੁਲਿਸ ਨੇ ਕਿਹਾ ਕਿ ਚੌਕੀ ਬਲਬੇੜਾ ਦੇ ਇੰਚਾਰਜ ਸੂਬਾ ਸਿੰਘ ਨੇ ਦਸਿਆ ਕਿ ਕਾਰ ਚਾਲਕ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।