ਪੰਜਾਬ ‘ਚ ਆਏ ਦਿਨ ਸੜਕ ਹਾਦਸਿਆਂ ਦੇ ਮਾਮਲੇ ਵੇਖਣ ਨੂੰ ਮਿਲਦੇ ਹਨ। ਹੁਣ ਅਜਿਹਾ ਹੀ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਅਜਨਾਲਾ ਰੋਡ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੇ ਦਿਨੀਂ ਰਾਤ ਦੋ ਕਾਰਾਂ ਦੀ ਜ਼ਬਰਦਸਤ ਟੱਕਰ ਹੋਈ। ਇਸ ਭਿਆਨਕ ਸੜਕ ਹਾਦਸੇ ‘ਚ ਕਾਰ ਚਾਲਕ , ਬੱਚਾ ਅਤੇ ਮਹਿਲਾ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ, ਜਿਹਨਾਂ ਨੂੰ ਤੁਰੰਤ ਇਲਾਜ਼ ਨਹੀਂ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ.
ਹਾਦਸੇ ਵਾਲੀ ਥਾਂ ਉੱਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਪਹੁੰਚੇ ਹਨ। ਇਸ ਬਾਰੇ ਜਾਣਕਾਰੀ ਦਿੰਦੀਆ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵਿੱਟਰ ਉੱਤੇ ਲਿਖਿਆ, “ਅੱਜ ਰਾਤੀਂ ਅਜਨਾਲਾ ਅੰਮ੍ਰਿਤਸਰ ਰੋਡ ‘ਤੇ ਆਹਮੋ ਸਾਹਮਣੇ ਕਾਰਾਂ ਦਾ ਇਕ ਵੱਡਾ ਐਕਸੀਡੈਂਟ ਹੋ ਗਿਆ ਜਿਸ ਵਿੱਚ ਇਕ ਮਾਤਾ, ਛੋਟਾ ਬੱਚਾ ਅਤੇ ਨਾਲ ਹੋਰ ਕਾਰ ਸਵਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਇਸ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਉਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਉਹ ਜਲਦੀ ਠੀਕ ਹੋ ਜਾਣ। ਉਹਨਾਂ ਨੂੰ ਬਹੁਤ ਸੱਟਾਂ ਲੱਗੀਆਂ ਹਨ। ਅਜਨਾਲਾ ਸਰਕਾਰੀ ਹਸਪਤਾਲ ਵਿੱਚ ਸਾਰੇ ਐਕਸੀਡੈਂਟ ਦੌਰਾਨ ਜ਼ਖਮੀ ਹੋਏ ਮਰੀਜ਼ਾਂ ਨੂੰ ਲੈ ਕੇ ਆਇਆ ਹਾਂ। ਇਲਾਜ਼ ਸ਼ੁਰੂ ਹੋ ਗਿਆ ਹੈ। ਡਾਕਟਰ ਪੂਰੀ ਕੋਸ਼ਿਸ਼ ਕਰ ਰਹੇ ਹਨ। “