ਸੰਗਰੂਰ ਦੇ ਘਾਵਦਾ ‘ਚ ਬਣੇ ਮੈਰੀਟੋਰੀਅਸ ਸਕੂਲ ‘ਤੋਂ ਹੈਰਾਨ ਕਰਨ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਹਾਲ ਹੀ ‘ਚ ਖ਼ਬਰ ਆਈ ਹੈ ਕਿ ਸਕੂਲ ਦੇ ਹੋਸਟਲ ‘ਚ 40 ਦੇ ਕਰੀਬ ਵਿਦਿਆਰਥੀਆ ਨੂੰ ਖਰਾਬ ਖਾਣਾ ਦਿੱਤਾ ਗਿਆ ਹੈ ਜਿਸਦੇ ਚੱਲਦੇ ਉਹਨਾਂ ਦੀ ਸਿਹਤ ਵਿਗੜ ਗਈ. ਜਿਸ ਤੋਂ ਬਾਅਦ ਬਿਮਾਰ ਬੱਚਿਆਂ ਨੂੰ ਤੁਰੰਤ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਮਾਮਲੇ ਦੀ ਸੂਚਨਾ ਮਿਲਦਿਆਂ ਹੀ ਸੰਗਰੂਰ ਦੇ SDM ‘ਤੇ ਵਿਧਾਇਕ ਨਰੇਂਦਰ ਕੌਰ ਭਾਰਜ ਸਕੂਲ ਪਹੁੰਚੇ ਹਨ। ਬੱਚਿਆਂ ਦੇ ਮਾਪੇ ਕਾਫੀ ਪਰੇਸ਼ਾਨ ਹਨ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਕੂਲ ਪ੍ਰਸ਼ਾਸਨ ਵੱਲੋਂ ਸਕੂਲ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਸਕੂਲ ਦੇ ਅੰਦਰ ਹੀ ਹੋਸਟਲ ਬਣਾਇਆ ਗਿਆ ਹੈ। ਬੱਚੇ ਇੱਥੇ ਰਹਿੰਦੇ ਹਨ ਅਤੇ ਪੜ੍ਹਦੇ ਹਨ। ਫਿਲਹਾਲ ਅਗਰੇਲੀ ਜਾਂਚ ਜਾਰੀ ਹੈ।