ਕੋਵਿਡ ਮਹਾਂਮਾਰੀ ਤੋਂ ਬਾਅਦ ਚੀਨ ‘ਚ ਰਹੱਸਮਈ ਬੀਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਇਸ ਰਹੱਸਮਈ ਬਿਮਾਰੀ ਕਾਰਨ ਕਈ ਦੇਸ਼ ਕਾਫੀ ਚਿੰਤਿਤ ਨਜ਼ਰ ਆ ਰਹੇ ਹਨ। ਇਸ ਦੌਰਾਨ ਅਮਰੀਕੀ ਸੈਨੇਟਰਾਂ ਨੇ ਰਾਸ਼ਟਰਪਤੀ ਜੋਅ ਬਾਇਡਨ ਤੋਂ ਅਮਰੀਕਾ ਅਤੇ ਚੀਨ ਵਿਚਾਲੇ ਯਾਤਰਾ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਮਾਰਕੋ ਰੂਬੀਓ ਦੀ ਅਗਵਾਈ ਵਿੱਚ ਰਿਪਬਲਿਕਨ ਸੈਨੇਟਰਾਂ ਦੇ ਇੱਕ ਸਮੂਹ ਨੇ ਰਾਸ਼ਟਰਪਤੀ ਬਾਇਡਨ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਜਦੋਂ ਤੱਕ ਏਸ਼ੀਆਈ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੀ ਸਾਹ ਦੀ ਬਿਮਾਰੀ ਬਾਰੇ ਵਧੇਰੇ ਜਾਣਕਾਰੀ ਪ੍ਰਾਪਤ ਨਹੀਂ ਹੋ ਜਾਂਦੀ। ਉਦੋਂ ਤੱਕ ਅਮਰੀਕਾ ਅਤੇ ਚੀਨ ਦੀ ਸਮੁੰਦਰੀ ਤੱਟ ਦੀ ਯਾਤਰਾ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।