ਹਰਿਆਣਾ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਤੋਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਹੁਣ ਠੰਢ ਵਧ ਗਈ ਹੈ। ਇਸ ਨਾਲ ਹੁਣ ਧੁੰਦ ਨੇ ਦਸਤਕ ਦੇ ਦਿੱਤੀ ਹੈ। ਦੋਵਾਂ ਸੂਬਿਆਂ ਦੇ ਕਈ ਇਲਾਕਿਆਂ ‘ਚ ਸੰਘਣੀ ਧੁੰਦ ਛਾਈ ਹੋਈ ਹੈ। ਦਸੰਬਰ ਮਹੀਨੇ ਦੀ ਸ਼ੁਰੂਆਤ ਤੋਂ ਹੀ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇੱਕ ਪਾਸੇ ਠੰਢ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਇਸ ਠੰਡੇ ਮੌਸਮ ਨੂੰ ਫਸਲਾਂ ਲਈ ਚੰਗਾ ਮੰਨਿਆ ਜਾ ਰਿਹਾ ਹੈ। ਜਿਸ ਕਾਰਨ ਕਿਸਾਨਾਂ ਨੂੰ ਫਾਇਦਾ ਹੋ ਰਿਹਾ ਹੈ।
ਕਿੱਥੇ ਕੀ ਹੈ ਤਾਪਮਾਨ
• ਚੰਡੀਗੜ੍ਹ ਵਿੱਚ ਮੌਜੂਦਾ ਤਾਪਮਾਨ 12.6 ਡਿਗਰੀ ਸੈਲਸੀਅਸ ਹੈ।
• ਇਸ ਵੇਲੇ ਅੰਮ੍ਰਿਤਸਰ ਵਿੱਚ ਤਾਪਮਾਨ 11 ਡਿਗਰੀ ਸੈਲਸੀਅਸ ਹੈ।
• ਪਟਿਆਲਾ ਵਿੱਚ ਮੌਜੂਦਾ ਤਾਪਮਾਨ 12.4 ਡਿਗਰੀ ਸੈਲਸੀਅਸ ਹੈ।
• ਲੁਧਿਆਣਾ ਵਿੱਚ ਮੌਜੂਦਾ ਤਾਪਮਾਨ 19.2 ਡਿਗਰੀ ਸੈਲਸੀਅਸ ਹੈ।
• ਅੰਬਾਲਾ ਵਿੱਚ ਮੌਜੂਦਾ ਤਾਪਮਾਨ 12.8 ਡਿਗਰੀ ਸੈਲਸੀਅਸ ਹੈ।
• ਕਰਨਾਲ ਵਿੱਚ ਮੌਜੂਦਾ ਤਾਪਮਾਨ 14.8 ਡਿਗਰੀ ਸੈਲਸੀਅਸ ਹੈ।
• ਹਿਸਾਰ ਵਿੱਚ ਮੌਜੂਦਾ ਤਾਪਮਾਨ 14.6 ਡਿਗਰੀ ਸੈਲਸੀਅਸ ਹੈ।
• ਇਸ ਵੇਲੇ ਗੁਰੂਗ੍ਰਾਮ ਵਿੱਚ ਤਾਪਮਾਨ 17 ਡਿਗਰੀ ਸੈਲਸੀਅਸ ਹੈ।
• ਰੋਹਤਕ ਵਿੱਚ ਮੌਜੂਦਾ ਤਾਪਮਾਨ 14.2 ਡਿਗਰੀ ਸੈਲਸੀਅਸ ਹੈ।