ਦੱਖਣੀ ਭਾਰਤ ਦੇ ਕੁਝ ਰਾਜਾਂ ਵਿੱਚ ‘Michuang Cyclone’ ਦਾ ਖ਼ਤਰਾ ਮੰਡਰਾ ਰਿਹਾ ਹੈ। ਮੌਸਮ ਵਿਭਾਗ ਨੇ ਚੱਕਰਵਾਤ Michuang ਦੇ ਮੱਦੇਨਜ਼ਰ ਤਾਮਿਲਨਾਡੂ, ਪੁਡੂਚੇਰੀ ਤੇ ਚੇੱਨਈ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਅਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਸੀ ਅਤੇ ਹੁਣ ਅੱਜ ਤਾਮਿਲਨਾਡੂ ਤੇ ਚੇੱਨਈ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪਿਆ.
ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਆਂਧਰਾ ਪ੍ਰਦੇਸ਼, ਪੁਡੂਚੇਰੀ ਅਤੇ ਤਾਮਿਲਨਾਡੂ ਦੇ ਸਕੂਲਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਸਾਰੀਆਂ ਨੂੰ ਸਮੁੰਦਰੀ ਖੇਤਰਾਂ ਦੇ ਨੇੜੇ ਜਾਣ ਦੀ ਮਨਾਹੀ ਕੀਤੀ ਗਈ ਹੈ ਨਾਲ ਹੀ, ਪ੍ਰਾਈਵੇਟ ਕੰਪਨੀਆਂ ਨੂੰ ਘਰੋਂ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਚੱਕਰਵਾਤ ਦੀ ਸਥਿਤੀ ਨੂੰ ਦੇਖਦੇ ਹੋਏ ਦੱਖਣੀ ਮੱਧ ਰੇਲਵੇ ਨੇ ਵੀ 144 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ।
ਪ੍ਰਧਾਨ ਮੰਤਰੀ ਮੋਦੀ ਵੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਰਾਜ ਸਰਕਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਜਾਣਕਾਰੀ ਮੁਤਾਬਕ ਪੀਐਮ ਮੋਦੀ ਨੇ ਤਾਮਿਲਨਾਡੂ, ਪੁਡੂਚੇਰੀ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਜਪਾ ਵਰਕਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸ਼ਾਮਲ ਹੋਣ ਅਤੇ ਸਥਾਨਕ ਪ੍ਰਸ਼ਾਸਨ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਸਰਕਾਰ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ. ਐੱਸ. ਜਗਨ ਮੋਹਨ ਰੈਡੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।