ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਬੀਤੇ ਦਿਨ ਜੈਪੁਰ ‘ਚ ਦਿਨ ਦਿਹਾੜੇ ਉਹਨਾਂ ਦੇ ਘਰ ‘ਚ ਵੜ੍ਹ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਗੋਗਾਮੇੜੀ ਨੂੰ METRO MASS ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਾਲ ਹੀ ‘ਚ ਖ਼ਬਰ ਆਈ ਹੈ ਕਿ ਸੁਖਦੇਵ ਗੋਗਾਮੇੜੀ ਕਤਲ ਕੇਸ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਦੋ ਸ਼ੂਟਰਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਕਤਲ ਦੇ ਵਿਰੋਧ ‘ਚ ਅੱਜ ਰਾਜਸਥਾਨ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨੂੰ 7 ਮਹੀਨੇ ਪਹਿਲਾਂ ਲਿਖਤੀ ਸੂਚਨਾ ਭੇਜ ਕੇ ਅਲਰਟ ਕੀਤਾ ਸੀ ਕਿ ਬੰਠੀਡਾ ਜੇਲ੍ਹ ਵਿੱਚ ਬੰਦ ਲਾਰੈਂਸ ਵਿਸ਼ਨੋਈ ਗੈਂਗ ਦਾ ਗੈਂਗਸਟਰ ਸੰਪਤ ਨਹਿਰਾ ਉਸ ਦੇ ਕਤਲ ਦੀ ਸਾਜ਼ਿਸ਼ ਰਚ ਰਿਹਾ ਹੈ। ਪੁਲਿਸ ਨੇ ਇਹ ਵੀ ਇਨਪੁਟ ਦਿੱਤਾ ਸੀ ਕਿ ਉਸਦੇ ਕਤਲ ਦੀ ਸਾਜ਼ਿਸ਼ ਲਈ ਐਨ-47 ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ।