ਪੰਜਾਬ ਪੁਲਿਸ ਅਤੇ BSF ਨੇ ਫਾਜ਼ਿਲਕਾ ਵਿਖੇ ਕਾਰਵਾਈ ਕਰਦੇ ਹੋਏ ਸੀਮਾ ਪਾਰ ਤੋਂ ਡਰੱਗ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਸ ਦੌਰਾਨ ਇਨ੍ਹਾਂ ਤੋਂ 4.155 ਕਿੱਲੋਂ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।
ਪੁਲਿਸ ਨੇ ਇਸ ਸਬੰਧ ‘ਚ ਜਲਾਲਾਬਾਦ ਥਾਣੇ ਵਿੱਚ NDPS ਦੇ ਤਹਿਤ ਪਰਚਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਗ੍ਰਿਫਤਾਰ ਮੁਲਜ਼ਮ ਤੋਂ ਪੁੱਛਗਿੱਛ ਵਿੱਚ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਇਸ ਨੈੱਟਵਰਕ ਨੂੰ ਪੂਰੀ ਤੋੜ ਦਿੱਤਾ ਜਾਵੇਗਾ।
ਉੱਧਰ ਹੀ ਦੱਸ ਦਈਏ ਕਿ ਤਰਨਤਾਰਨ ਵਿੱਚ ਕੁੱਝ ਦਿਨ ਪਹਿਲਾਂ ਤਿੰਨ ਕਿੱਲ਼ੋ ਤੋਂ ਵੱਧ ਦੀ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸ ਬਾਰੇ CIA ਸਟਾਫ਼ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਪੁਲਿਸ ਪਾਰਟੀ ਭਿੱਖੀਵਿੰਡ ਨੇੜੇ ਅੰਮਿ੍ਤਸਰ ਰੋਡ ‘ਤੇ ਪੁੱਜੀ ਤਾਂ ਪੁਲਿਸ ਪਾਰਟੀ ਨੇ 1 ਸਵਿਫਟ ਡਿਜ਼ਾਇਰ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ।
ਪੁਲਿਸ ਨੂੰ ਦੇਖ ਕੇ ਕਾਰ ਚਾਲਕ ਨੇ ਰੁਕਣ ਦੀ ਬਜਾਏ ਆਪਣੀ ਰਫਤਾਰ ਹੋਰ ਵਧਾ ਦਿੱਤੀ। ਆਨੰਦਪੁਰ ਸਤਿਸੰਗ ਭਵਨ ਭਿੱਖੀਵਿੰਡ ਨੇੜੇ ਕਾਰ ਸਵਾਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਕਿਸੇ ਤਰ੍ਹਾਂ ਪੁਲਿਸ ਪਾਰਟੀ ਨੇ 3 ਵਿਅਕਤੀਆਂ ਨੂੰ ਕਾਬੂ ਕਰ ਲਿਆ। ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਕੁੱਲ 3 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ। 1 ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ।