ਪੰਜਾਬ ‘ਚ ਕਾਨੂੰਨ ਵਿਵਸਥਾ ਬੁਰੀ ਤਰਾਂ ਵਿਗੜ ਚੁੱਕੀ ਹੈ. ਹਾਲ ਹੀ ‘ਚ ਹੁਣ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਦਰਸਾਉਂਦੀ ਖ਼ਬਰ ਲੁਧਿਆਣਾ ਤੋਂ ਸਾਹਮਣੇ ਆਈ ਹੈ. ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ‘ਚ ਬਾਈਕ ਸਵਾਰਾਂ ਨੇ ਇੱਕ ਜਿੰਮ ਟ੍ਰੇਨਰ ‘ਤੇ ਗੋਲੀਆਂ ਚਲਾ ਦਿਤੀਆ ਜਿਸਦੇ ਚੱਲਦੇ ਗੋਲੀ ਉਸ ਦੀ ਲੱਤ ਵਿੱਚ ਜਾ ਵਜੀ। ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਗਿੱਲ ਨਹਿਰ ਨੇੜੇ ਜਿੰਮ ਹੈ। ਮੰਗਲਵਾਰ ਰਾਤ ਕਰੀਬ 10 ਵਜੇ ਉਹ ਆਪਣੇ ਦੋਸਤ ਨਾਲ ਕਾਰ ‘ਚ ਘਰ ਜਾ ਰਿਹਾ ਸੀ। ਲੋਹਾਰਾ ਪੁਲ ਨੇੜੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਜਦੋਂ ਉਹ ਕਾਰਨ ਪੁੱਛਣ ਲਈ ਹੇਠਾਂ ਆਇਆ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿਤੀਆਂ। ਉਸ ਨੇ ਕਾਰ ਵਿਚ ਝੁਕ ਕੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਇੱਕ ਗੋਲੀ ਉਸ ਦੀ ਲੱਤ ਵਿਚ ਲੱਗ ਗਈ।
ਕੁਲਦੀਪ ਨੇ ਦੱਸਿਆ ਕਿ ਹਮਲਾਵਰਾਂ ਨੇ ਕਰੀਬ 5 ਤੋਂ 6 ਗੋਲੀਆਂ ਚਲਾਈਆਂ। ਕਿਹਾ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਇਹ ਗੋਲੀਆਂ ਚੱਲੀਏ ਹਨ.